ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਸਨ।

ਹੁਕਮਾਂ ਵਿਚ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਇਨ੍ਹਾਂ ਰਾਜਾਂ ਵਿੱਚ ਕਰੋਨਾ ਕੇਸ ਵੱਧ ਰਹੇ ਹਨ।

ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਸ ਆਦੇਸ਼ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ਦੀ ਸਖਤ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿੱਥੇ ਹਾਲ ਹੀ ਦੇ ਸਮੇਂ ਵਿੱਚ ਲਾਗ ਦੀ ਦਰ ਵਧੀ ਹੈ।

ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਦੋਵੇਂ ਟੀਕੇ ਲੱਗ ਚੁੱਕੇ ਹਨ, ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਾਉਣਾ ਚਾਹੀਦਾ ਹੈ ਪਰ ਬੱਚੇ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਦੇ ਹਨ।

ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ ਤੇ ਇਸ ਲਈ ਵਿਸ਼ੇਸ਼ ਕੈਂਪ ਲਾਉਣ ਲਈ ਵੀ ਕਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ …
Wosm News Punjab Latest News