Breaking News
Home / Punjab / ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਕਾਰ ਚੋ ਲੋਹੇ ਦੀਆਂ ਰਾਡਾਂ ਨਾਲ ਲਾਸ਼ਾਂ ਕੱਢੀਆਂ ਬਾਹਰ

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਕਾਰ ਚੋ ਲੋਹੇ ਦੀਆਂ ਰਾਡਾਂ ਨਾਲ ਲਾਸ਼ਾਂ ਕੱਢੀਆਂ ਬਾਹਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਨੇ ਜਿਥੇ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਪੰਜਾਬ ਵਿੱਚ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਤੇ ਕਾਰ ਵਿਚੋਂ ਲਾਸ਼ਾਂ ਨੂੰ ਲੋਹੇ ਦੀਆਂ ਰਾਡਾਂ ਨਾਲ ਬਾਹਰ ਕੱਢਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਤੋ ਸਾਹਮਣੇ ਆਈ ਹੈ ਜਿੱਥੇ ਦੋ ਕਾਰਾਂ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੱਬਵਾਲੀ ਦਾ ਮਨਿੰਦਰਪਾਲ ਸਿੰਘ ਆਪਣੇ ਦੋਸਤਾਂ ਜਸਬੀਰ ਸਿੰਘ ਪਿੰਡ ਫਗੁਆਨਾ, ਰਾਮ ਨਿਵਾਸ ਵਾਸੀ ਕਾਲੂਆਲਾ, ਇਕਬਾਲ ਸਿੰਘ ਵਾਸੀ ਜਿਲ੍ਹਾ ਸਿਰਸਾ ਨਾਲ ਸਵਾਰ ਹੋ ਕੇ ਆਪਣੀ ਕਾਰ ਉਪਰ ਆ ਰਹੇ ਸਨ ਜਦੋਂ ਹੀ ਉਹ ਪਿੰਡ ਚਮਾਰੂ ਕੋਲ ਪਹੁੰਚੇ ਤਾਂ, ਉਸ ਸਮੇਂ ਹੀ ਦੂਜੇ ਪਾਸਿਓਂ ਇਕ ਕਾਰ ਡਿਵਾਈਡਰ ਨੂੰ ਪਾਰ ਕਰ ਦੇ ਸਮੇਂ ਆ ਕੇ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਕਾਰ ਵਿੱਚ ਸਵਾਰ ਚਤਰ ਨਗਰ ਥਾਣਾ ਸ਼ੰਭੂ ਦੇ ਬਲਜੀਤ ਸਿੰਘ ਅਤੇ ਨਰੇਸ਼ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਉਸ ਦੇ ਇਕ ਦੋਸਤ ਜਸਵੀਰ ਸਿੰਘ ਦੀ ਵੀ ਮੌਕੇ ਤੇ ਮੌਤ ਹੋ ਗਈ ਸੀ। ਉਥੇ ਹੀ ਚਾਰੇ ਦੋਸਤਾਂ ਵਿਚੋਂ ਦੋ ਦੋਸਤਾਂ ਨੂੰ ਵਧੇਰੇ ਜ਼ਖਮੀ ਹਾਲਤ ਹੋਣ ਤੇ ਰਾਮ ਨਿਵਾਸ ਨੂੰ ਚੰਡੀਗੜ੍ਹ ਦੇ ਪੀਜੀਆਈ ਅਤੇ ਇਕਬਾਲ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਉੱਥੇ ਹੀ ਮਨਿੰਦਰਪਾਲ ਸਿੰਘ ਇਸ ਸਮੇਂ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਮੌਕੇ ਤੇ ਆ ਕੇ ਲਾਸ਼ਾਂ ਨੂੰ ਲੋਹੇ ਦੀਆਂ ਰਾਡਾਂ ਦੇ ਜ਼ਰੀਏ ਬਾਹਰ ਕੱਢਿਆ ਗਿਆ ਹੈ। ਰਾਹਗੀਰਾਂ ਵੱਲੋਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਆਈ ਤਾਜਾ ਵੱਡੀ ਖਬਰ ਪੰਜਾਬ ਵਿੱਚ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਨੇ ਜਿਥੇ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ …

Leave a Reply

Your email address will not be published. Required fields are marked *