ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੌਰਾਨ ਐਸਡੀਐਮ ਆਯੁਸ਼ ਸਿਨਹਾ ਦਾ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਵਿਚ ਉਹਨਾਂ ਨੇ ਪੁਲਿਸ ਨੂੰ ਕਿਸਾਨਾਂ ਦਾ ਸਿਰ ਫੋੜ ਦੇਣ ਦੀ ਗੱਲ ਕਹੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ ਹੈ।
ਇਕ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਉਹਨਾਂ ਕਿਹਾ, ‘ਇਕ ਆਈਏਐਸ ਅਧਿਕਾਰੀ ਵੱਲੋਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ। ਯਕੀਨਨ ਉਹਨਾਂ ਖਿਲਾਫ਼ ਕਾਰਵਾਈ ਹੋਵੇਗੀ’। ਉਹਨਾਂ ਅੱਗੇ ਕਿਹਾ, ‘ਉਹਨਾਂ ਨੇ (ਐਸਡੀਐਮ ਨੇ) ਸਫਾਈ ਦਿੰਦੇ ਹੋਏ ਕਿਹਾ ਕਿ ਉਹ ਦੋ ਦਿਨ ਤੋਂ ਸੁੱਤੇ ਨਹੀਂ ਸੀ। ਸ਼ਾਇਦ ਉਹਨਾਂ ਨੂੰ ਇਹ ਨਹੀਂ ਪਤਾ ਹੈ ਕਿ ਕਿਸਾਨ ਸਾਲ ਦੇ 200 ਦਿਨ ਸੌਂਦੇ ਨਹੀਂ ਹਨ।
ਦੱਸ ਦਈਏ ਕਿ ਕਰਨਾਲ ਵਿਚ ਸ਼ਨੀਵਾਰ ਨੂੰ ਭਾਜਪਾ ਦੀ ਇਕ ਬੈਠਕ ਹੋਈ ਸੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ। ਇਸ ਮਾਮਲੇ ਵਿਚ ਐਸਡੀਐਮ ਆਯੁਸ਼ ਸਿਨਹਾ ਦਾ ਇਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿਚ ਉਹਨਾਂ ਨੂੰ ਕਥਿਤ ਤੌਰ ’ਤੇ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਨਾਕਾ ਨਹੀਂ ਟੁੱਟਣਾ ਚਾਹੀਦਾ, ਜੇ ਕੋਈ ਆਉਂਦਾ ਹੈ ਤਾਂ ਉਸ ਦਾ ਸਿਰ ਭੰਨ ਦਿਓ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੌਰਾਨ ਐਸਡੀਐਮ ਆਯੁਸ਼ ਸਿਨਹਾ ਦਾ ਇਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਵਿਚ ਉਹਨਾਂ ਨੇ ਪੁਲਿਸ ਨੂੰ ਕਿਸਾਨਾਂ ਦਾ …
Wosm News Punjab Latest News