ਪਿੰਡ ਰਾਮਨਗਰ ਭੱਠਲ ਦਾ ਕਿਸਾਨ ਪਰਮਾ ਸਿੰਘ ਦੀ ਬੀਤੀ ਰਾਤ ਬੁਢਲਾਡਾ ਦੇ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਵਿੱਚੋਂ ਉਤਰਨ ਸਮੇਂ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ ਹੈ। ਉਕਤ ਕਿਸਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦਾ ਸਰਗਰਮ ਕਾਰਕੁੰਨ ਸੀ ਅਤੇ ਟਿਕਰੀ ਬਾਰਡਰ ਦਿੱਲੀ ਦੇ ਕਿਸਾਨ ਮੋਰਚੇ ’ਤੇ ਉਹ ਲਗਭਗ ਇਕ ਹਫਤੇ ਪਿੱਛੋਂ ਆਪਣੇ ਪਿੰਡ ਪਰਤ ਰਿਹਾ ਸੀ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਬਰੇ ਅਤੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਸਵਰਨਜੀਤ ਸਿੰਘ ਦਲਿਓ ਨੇ ਉਕਤ ਕਿਸਾਨ ਪਰਮਾ ਸਿੰਘ ਨੂੰ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ
ਇਸ ਅੰਦੋਲਨ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਜੁਝਾਰੂਆਂ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਕਤ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਮੁੱਚੇ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੰਡ ਰਾਮਨਗਰ ਭੱਠਲ ਦਾ ਕਿਸਾਨ ਪਰਮਾ ਸਿੰਘ ਦੀ ਬੀਤੀ ਰਾਤ ਬੁਢਲਾਡਾ ਦੇ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਵਿੱਚੋਂ ਉਤਰਨ ਸਮੇਂ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ ਹੈ। ਉਕਤ ਕਿਸਾਨ ਭਾਰਤੀ …
Wosm News Punjab Latest News