Breaking News
Home / Punjab / ਹੁਣੇ ਹੁਣੇ ਪ੍ਰਸ਼ਾਸ਼ਨ ਨੇ ਲਿਆ ਵੱਡਾ ਫੈਸਲਾ-ਇਹਨਾਂ ਮੁਸਾਫ਼ਿਰਾਂ ਨੂੰ ਨਹਂ ਮਿਲੇਗੀ ਬੱਸਾਂ ਚ’ ਐਂਟਰੀ

ਹੁਣੇ ਹੁਣੇ ਪ੍ਰਸ਼ਾਸ਼ਨ ਨੇ ਲਿਆ ਵੱਡਾ ਫੈਸਲਾ-ਇਹਨਾਂ ਮੁਸਾਫ਼ਿਰਾਂ ਨੂੰ ਨਹਂ ਮਿਲੇਗੀ ਬੱਸਾਂ ਚ’ ਐਂਟਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਮੁਸਾਫ਼ਰਾਂ ਨੇ ਮਾਸਕ ਨਹੀਂ ਪਾਇਆ ਹੈ ਤਾਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿਚ ਐਂਟਰੀ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਸੀ. ਟੀ. ਯੂ. ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਸਖ਼ਤੀ ਨਾਲ ਇਨ੍ਹਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਇਹ ਸਖ਼ਤੀ ਕਰ ਰਿਹਾ ਹੈ ਕਿਉਂਕਿ ਇਹ ਸਾਹਮਣੇ ਆ ਰਿਹਾ ਹੈ ਕਿ ਬੱਸਾਂ ਵਿਚ ਲੋਕ ਬਿਨਾਂ ਮਾਸਕ ਦੇ ਹੀ ਸਫ਼ਰ ਕਰ ਰਹੇ ਹਨ। ਇਸ ਸਬੰਧੀ ਵਿਭਾਗ ਕੋਲ ਸ਼ਿਕਾਇਤਾਂ ਆ ਰਹੀਆਂ ਸਨ।

ਇਸ ਤੋਂ ਇਲਾਵਾ ਫ਼ੈਸਲਾ ਲਿਆ ਗਿਆ ਹੈ ਕਿ ਆਰ. ਐੱਲ. ਏ. ਦਫ਼ਤਰ ਵਿਚ ਵੀ ਸਿਰਫ਼ ਉਨ੍ਹਾਂ ਬਿਨੈਕਾਰਾਂ ਨੂੰ ਹੀ ਦਾਖ਼ਲਾ ਮਿਲੇਗਾ, ਜਿਨ੍ਹਾਂ ਕੋਲ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲੱਗੇ ਹੋਣ ਦਾ ਸਰਟੀਫਿਕੇਟ ਹੋਵੇਗਾ ਜਾਂ ਉਨ੍ਹਾਂ ਨੂੰ ਪਿਛਲੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ। ਇਹੀ ਕਾਰਨ ਹੈ ਕਿ ਲੋਕਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਯੂ. ਟੀ. ਪ੍ਰਸ਼ਾਸਨ ਨੇ ਆਪਣੇ ਸਾਰੇ ਵਿਭਾਗਾਂ ਦੇ ਦਫ਼ਤਰਾਂ ਵਿਚ ਬਿਨਾਂ ਵੈਕਸੀਨ ਜਾਂ ਨੈਗੇਟਿਵ ਆਰ. ਟੀ. ਪੀ. ਸੀ. ਆਰ. ਰਿਪੋਰਟ ਦੇ ਐਂਟਰੀ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਤਹਿਤ ਹੀ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਵੀ ਆਪਣੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਜ਼ੀਟਰਜ਼ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ।ਬੋਰਡ ਨੇ ਕਿਹਾ ਹੈ ਕਿ ਸੀ. ਐੱਚ. ਬੀ. ਦਫ਼ਤਰ ਆਉਣ ਲਈ ਵਿਜ਼ੀਟਰਜ਼ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨ ਦੀ ਇਕ ਡੋਜ਼ ਲੱਗੀ ਹੋਣੀ ਜ਼ਰੂਰੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਮੁਸਾਫ਼ਰਾਂ ਨੇ ਮਾਸਕ ਨਹੀਂ ਪਾਇਆ ਹੈ ਤਾਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿਚ …

Leave a Reply

Your email address will not be published. Required fields are marked *