ਬਰਨਾਲਾ ਦੇ ਕਸਬਾ ਪੱਖੋਂ ਕੈਂਚੀਆਂ ਵਿਖੇ ਸੜਕ ਹਾਦਸੇ ਵਿੱਚ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਸ਼ਹਿਬਾਜ਼ ਧੂਰਕੋਟ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਬਾਜ਼ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੱਖੋ ਕੈਂਚੀਆਂ ਵਾਲੀ ਸਾਈਡ ਤੋਂ ਬਰਨਾਲਾ ਨੂੰ ਆ ਰਿਹਾ ਸੀ।
ਜਦੋਂ ਉਹ ਪਿੰਡ ਜਗਜੀਤਪੁਰਾ ਵਾਲੀ ਡਰੇਨ ਦੇ ਨੇੜੇ ਪਹੁੰਚਿਆ ਤਾਂ ਬਰਨਾਲਾ ਵਾਲੇ ਪਾਸਿਓਂ ਇਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਗੀਤਕਾਰ ਸ਼ਹਿਬਾਜ਼ ਦੀ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਐਂਬੂਲੈਂਸ ਰਾਹੀਂ ਲਿਜਾਇਆ ਗਿਆ।
ਇਸ ਘਟਨਾ ਸਬੰਧੀ ਥਾਣਾ ਸ਼ਹਿਣਾ ਦੇ ਐਸਐਚਓ ਨਰਦੇਵ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਦੱਸ ਦਈਏ ਕਿ ਪੰਜਾਬੀ ਗਾਇਕ ਨਛੱਤਰ ਗਿੱਲ ਵਲੋਂ ਗਾਇਆ ਗੀਤ “ਨੈਣ ਨੈਣਾਂ ਨਾਲ ਮਿਲਾ ਲਈ ਭੇਦ ਖੁੱਲ੍ਹ ਜਾਵੇਗਾ ਸਾਰਾ” ਸਭ ਤੋਂ ਹਿੱਟ ਰਿਹਾ ਸੀ।
ਜ਼ਿਕਰਯੋਗ ਹੈ ਕਿ ਸ਼ਹਿਬਾਜ਼ ਧੂਰਕੋਟ ਇਕ ਨਾਮੀ ਪੰਜਾਬੀ ਗੀਤਕਾਰ ਸਨ, ਜੋ ਮੋਗਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਦਾ ਰਹਿਣ ਵਾਲਾ ਸੀ। ਉਹਨਾਂ ਦੇ ਭਰਾ ਗੁਰਨਾਮ ਗਾਮਾ ਵੀ ਇੱਕ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਸਨ, ਜਿਨ੍ਹਾਂ ਦੀ ਕੁਝ ਸਮਾਂ ਪਹਿਲਾਂ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ ਸੀ। ਅੱਜ ਸ਼ਹਿਬਾਜ਼ ਦੀ ਮੌਤ ਸਬੰਧੀ ਪਤਾ ਲੱਗਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਉਸ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਰਨਾਲਾ ਦੇ ਕਸਬਾ ਪੱਖੋਂ ਕੈਂਚੀਆਂ ਵਿਖੇ ਸੜਕ ਹਾਦਸੇ ਵਿੱਚ ਪੰਜਾਬੀ ਦੇ ਪ੍ਰਸਿੱਧ ਗੀਤਕਾਰ ਸ਼ਹਿਬਾਜ਼ ਧੂਰਕੋਟ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਬਾਜ਼ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੱਖੋ …
Wosm News Punjab Latest News