ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੇ ਸਮੇਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਧਣ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਅਗਲੇ 4 ਹਫਤਿਆਂ ਵਿਚ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਭਿਆਨਕ ਹੋ ਸਕਦੇ ਹਨ ਅਤੇ ਸਾਨੂੰ ਅਜਿਹੀ ਕਿਸੇਵੀ ਸਥਿਤੀ ਨਾਲ ਨਿਪਟਣ ਲਈ ਤਿਆਰ ਰਹਿਣਾ ਹੋਵੇਗਾ।

ਇਹ ਗੱਲ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਲਈ ਹਰੇਕ ਨੂੰ ਆਪਣੇ-ਆਪਣੇ ਖੇਤਰ ਵਿਚ ਇਲਾਜ ਲਈ ਸਹੂਲਤਾਂ ਦਾ ਖਾਸ ਪ੍ਰਬੰਧ ਕਰਨਾ ਹੋਵੇਗਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਾਤ ਨਾਲ ਨਿਪਟਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਰੋਨਾ ਨਾਲ ਪੀੜਤਾਂ ਦੇ ਅੰਕੜੇ ਇਸੇ ਤਰ੍ਹਾਂ ਵਧਦੇ ਰਹੇ ਤਾਂ ਉਹ ਹੁਣ ਦੂਰ ਨਹੀਂ ਕਿ ਇਥੇ ਵੀ ਦਿੱਲੀ ਅਤੇ ਮਹਾਰਾਸ਼ਟਰ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ। ਪੰਜਾਬ ਵਿਚ ਅਜੇ ਅਜਿਹੀਆਂ ਸਹੂਲਤਾਂ ਉਪਲਬਧ ਨਹੀਂ ਹਨ ਕਿ ਅਜਿਹੇ ਭਿਆਨਕ ਸਥਿਤੀ ਦਾ ਮੁਕਾਬਲਾ ਕੀਤਾ ਜਾ ਸਕੇ।

ਉਨ੍ਹਾਂ ਸਾਰੇ ਹਸਪਤਾਲਾਂ, ਕੁਆਰੰਟਾਈਨ ਸੈਂਟਰਾਂ ਆਦਿ ਵਿਖੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰੇ ਅਤੇ ਜੇਕਰ ਇਨ੍ਹਾਂ ਵਿਚ ਸਹੂਲਤਾਂ ਦੀ ਕੋਈ ਕਮੀ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਵਿਰੋਧੀ ਪਾਰਟੀਆਂ ਵਲੋਂ ਵਾਰ-ਵਾਰ ਕੋਰੋਨਾ ਸਥਿਤੀ ਨਾਲ ਨਿਪਟਣ ਲਈ ਸਹੂਲਤਾਂ ਦੀ ਘਾਟ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਵੱਡੇ-ਵੱਡੇ ਅਧਿਕਾਰੀ ਵੀ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਇਸ ਲਈ ਸੂਬਾ ਸਰਕਾਰ ਨੇ ਆਪਣੇ ਸਾਰੇ ਜਿਲ੍ਹਿਆਂ ਵਿਚ ਸਾਰੇ ਸਰਕਟ ਹਾਊਸ ਅਤੇ ਗੈਸਟ ਹਾਊਸ ਨੂੰ ਕੁਆਰੰਟਾਈਨ ਸੈਂਟਰ ਵਿਚ ਤਬਦੀਲ ਕੀਤਾ ਗਿਆ ਹੈ ਤੇ ਜੇਕਰ ਕੋਈ ਅਧਿਕਾਰੀ ਕੋਰੋਨਾ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਜਿਲ੍ਹੇ ਦੇ ਸਰਕਟ ਹਾਊਸ ਅਤੇ ਗੈਸਟ ਹਾਊਸ ਵਿਚ ਬਣੇ ਕੁਆਰੰਟਾਈਨ ਸੈਂਟਰ ਵਿਚ ਰੱਖਿਆ ਜਾਵੇਗਾ। ਪੰਜਾਬ ਵਿਚ ਅਜੇ ਸਿਰਫ 2144 ਆਕਸੀਜਨ ਬੈਡ ਹਨ ਜਦੋਂ ਕਿ ਪ੍ਰਾਈਵੇਟ ਤੇ ਸਰਕਾਰੀ ਵੈਂਟੀਲੇਟਰ ਦੀ ਗਿਣਤੀ ਮਿਲਾ ਕੇ 235 ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਦੇ ਐਕਟਿਵ ਮਰੀਜ਼ 1900 ਦੇ ਨੇੜੇ ਪੁੱਜ ਚੁੱਕੇ ਹਨ।news source: dailypostpunjabi
The post ਅਗਲੇ 4 ਹਫ਼ਤਿਆਂ ਤੱਕ ਕਰੋਨਾ ਦੇ ਹਾਲਾਤ ਹੋ ਸਕਦੇ ਹਨ ਭਿਆਨਕ: ਕੈਪਟਨ-ਦੇਖੋ ਪੂਰੀ ਖ਼ਬਰ appeared first on Sanjhi Sath.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੇ ਸਮੇਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਧਣ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਅਗਲੇ 4 …
The post ਅਗਲੇ 4 ਹਫ਼ਤਿਆਂ ਤੱਕ ਕਰੋਨਾ ਦੇ ਹਾਲਾਤ ਹੋ ਸਕਦੇ ਹਨ ਭਿਆਨਕ: ਕੈਪਟਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News