ਸਰਹਿੰਦ-ਪਟਿਆਲਾ ਰੋਡ ’ਤੇ ਸਥਿਤ ਅੱਡਾ ਜਖਵਾਲੀ ਵਿਖੇ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਨੂੰ ਦੇਖਣ ਵਾਲਿਆਂ ਦੀ ਰੂਹ ਕੰਬ ਉੱਠੀ।
ਜਾਣਕਾਰੀ ਦਿੰਦਿਆਂ ਐਡੀਸ਼ਨਲ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਨੌਜਵਾਨ ਪਟਿਆਲਾ ਵੱਲ ਤੇ ਖੱਟੜਾ ਮਾਰਕਾ ਬੱਸ ਪਟਿਆਲਾ ਤੋਂ ਸਰਹਿੰਦ ਵੱਲ ਆ ਰਹੀ ਸੀ, ਜਦ ਬੱਸ ਜਖਵਾਲੀ ਅੱਡਾ ਨਜ਼ਦੀਕ ਪਹੁੰਚੀ ਤਾਂ ਮੋਟਰਸਾਈਕਲ ਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦੀ ਟੈਂਕੀ ’ਚ ਮੌਜੂਦ ਪੈਟਰੋਲ ਕਾਰਨ ਹੋਏ ਧਮਾਕੇ ਨਾਲ ਬੱਸ ਨੂੰ ਅੱਗ ਲੱਗ ਗਈ। ਇਸ ਘਟਨਾ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ’ਚ ਬੈਠੀਆਂ ਸਵਾਰੀਆਂ ’ਚੋਂ ਕੁੱਝ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਤੇ ਸਰਹਿੰਦ ਦੀ ਫਾਇਰ ਬ੍ਰਿਗੇਡ ਦੀ ਗੱਡੀਆਂ ਵੱਲੋਂ ਬੱਸ ’ਚ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਹਿੰਦ-ਪਟਿਆਲਾ ਰੋਡ ’ਤੇ ਸਥਿਤ ਅੱਡਾ ਜਖਵਾਲੀ ਵਿਖੇ ਤੇਜ਼ ਰਫ਼ਤਾਰ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ …
Wosm News Punjab Latest News