Breaking News
Home / Punjab / ਇਹਨਾਂ 4 ਜ਼ਿਲ੍ਹਿਆਂ ਚ’ ਬੰਦ ਰਹੇਗਾ ਇੰਟਰਨੈੱਟ-ਸਰਕਾਰ ਨੇ ਜ਼ਾਰੀ ਕੀਤੇ ਹੁਕਮ

ਇਹਨਾਂ 4 ਜ਼ਿਲ੍ਹਿਆਂ ਚ’ ਬੰਦ ਰਹੇਗਾ ਇੰਟਰਨੈੱਟ-ਸਰਕਾਰ ਨੇ ਜ਼ਾਰੀ ਕੀਤੇ ਹੁਕਮ

ਕੱਲ ਕਰਨਾਲ ’ਚ ਹੋਣ ਵਾਲੀ ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਜਿਥੇ ਕਰਨਾਲ ’ਚ ਇੰਟਰਨੈੱਟ ਬੰਦ ਰੱਖਿਆ ਗਿਆ ਹੈ ਅਤੇ ਜ਼ਿਲ੍ਹੇ ’ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ, ਉਥੇ ਹੀ ਸਰਕਾਰ ਨੇ ਸੁਰੱਖਿਆ ਦੇ ਮੱਦੇਨਜ਼ਰ 4 ਹੋਰ ਜ਼ਿਲ੍ਹਿਆਂ ’ਚ ਵੀ ਇੰਟਰਨੈੱਟ ਸਮੇਤ ਹੋਰ ਨੈੱਟਵਰਕ ਸੇਵਾਵਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸੋਮਵਾਰ ਨੂੰ ਜਾਰੀ ਹੁਕਮ ’ਚ ਦੱਸਿਆ ਗਿਆ ਕਿ ਇੰਟਰਨੈੱਟ ਸਮੇਤ ਐੱਸ.ਐੱਮ.ਐੱਸ. ਸੇਵਾਵਾਂ 7 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਬੰਦ ਰਹਿਣਗੀਆਂ। ਕਰਨਾਲ ਤੋਂ ਇਲਾਵਾ ਕੈਥਲ, ਜੀਂਦ, ਕੁਰੂਕਸ਼ੇਤਰ ਅਤੇ ਪਾਨੀਪਤ ’ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।ਜ਼ਿਕਰਯੋਗ ਹੈ ਕਿ ਬੀਤੀ 28 ਅਗਸਤ ਨੂੰ ਹੋਏ ਲਾਠੀਚਾਰਜ ਦੌਰਾਨ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ’ਚ ਐੱਸ.ਡੀ.ਐੱਮ. ਆਯੂਸ਼ ਸਿਨਹਾ ਕਿਸਾਨਾਂ ‘ਤੇ ਲਾਠੀਚਾਰਜ ਦੇ ਹੁਕਮ ਦਿੰਦੇ ਹੋਏ ਨਜ਼ਰ ਆਏ ਸਨ।

ਉਸੇ ਰਾਤ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ ਅਤੇ ਐੱਸ.ਡੀ.ਐੱਮ. ਆਯੂਸ਼ ਸਿਨਹਾ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਕੱਲ ਕਰਨਾਲ ਵਿੱਚ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ।

7 ਸਤੰਬਰ ਨੂੰ ਕਰਨਾਲ ਵਿੱਚ ਕਿਸਾਨਾਂ ਵੱਲੋਂ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਦੇ ਐਲਾਨ ਤੋਂ ਬਾਅਦ ਹਰ ਜਗ੍ਹਾ ਪੁਲਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਕੱਲ੍ਹ ਦੀਆਂ ਘਟਨਾਵਾਂ ਦੀ ਵੀਡੀਓਗ੍ਰਾਫੀ ਡਰੋਨ ਰਾਹੀਂ ਕਰਵਾਉਣ ਦੀ ਤਿਆਰੀ ਵੀ ਕਰ ਲਈ ਗਈ ਹੈ। ਕਰਨਾਲ ਦੇ ਜ਼ਿਲ੍ਹਾ ਸਕੱਤਰੇਤ ਦੇ ਕੰਪਲੈਕਸ ਵਿੱਚ ਬੀ.ਐੱਸ.ਐੱਫ. ਅਤੇ ਹੋਰ ਬਲਾਂ ਨੂੰ ਸਬੰਧਿਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ।

ਜਾਣਕਾਰੀ ਦਿੰਦਿਆਂ ਐੱਸ.ਪੀ. ਗੰਗਾਰਾਮ ਪੁਨੀਆ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁਲਸ ਫੋਰਸ ਤੋਂ ਇਲਾਵਾ ਕਰਨਾਲ ਵਿੱਚ ਆਰ.ਪੀ.ਐੱਫ. ਦੇ 40 ਯੂਨਿਟ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਵੀ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਕੱਲ ਸਵੇਰ ਤੋਂ ਸਥਿਤੀ ਤਣਾਅਪੂਰਨ ਬਣੀ ਰਹਿ ਸਕਦੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਬੈਰੀਕੇਡ ਤੋੜ ਕੇ ਜ਼ਿਲ੍ਹਾ ਸਕੱਤਰੇਤ ਵੱਲ ਵਧਣਗੇ।

ਕੱਲ ਕਰਨਾਲ ’ਚ ਹੋਣ ਵਾਲੀ ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਜਿਥੇ ਕਰਨਾਲ ’ਚ ਇੰਟਰਨੈੱਟ ਬੰਦ ਰੱਖਿਆ ਗਿਆ ਹੈ ਅਤੇ ਜ਼ਿਲ੍ਹੇ ’ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ, ਉਥੇ ਹੀ …

Leave a Reply

Your email address will not be published. Required fields are marked *