ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ (Sauda Sadh) ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ (Ram Rahim disturbed by his white beard) ਹੈ। ਉਸ ਨੇ ਜੇਲ ਪ੍ਰਸ਼ਾਸਨ ਤੋਂ ਦਾੜ੍ਹੀ ਰੰਗਣ ਦੀ ਇਜਾਜ਼ਤ ਮੰਗੀ ਸੀ ਪਰ ਨਹੀਂ ਮਿਲੀ।
ਇਸ ਤੋਂ ਬਾਅਦ ਰਾਮ ਰਹੀਮ (Gurmeet Ram Rahim) ਨੇ ਹੁਣ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ।ਇਸ ’ਤੇ ਫ਼ੈਸਲਾ ਆਉਣਾ ਹਾਲੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਰਾਮ ਰਹੀਮ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਵਿਚ ਚੈੱਕਅਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿਚ ਰਿਹਾ ਸੀ।
3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ (Haryana Human Rights Commission) ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇਥੇ ਜੇਲ ਦਾ ਨਿਰੀਖਣ ਕੀਤਾ। ਉਸ ਸਮੇਂ ਦੌਰਾਨ ਗੁਰਮੀਤ ਰਾਮ ਰਹੀਮ ਸਿੰਘ ਨੇ ਅਪਣੀ ਦਾੜ੍ਹੀ ਰੰਗਣ ਦੀ ਮੰਗ ਉਠਾਈ।
ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ ਪ੍ਰਸ਼ਾਸਨ (Jail administration) ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਜਾਜ਼ਤ ਨਹੀਂ ਦਿਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿਚ ਲਿਆਉਣਾ ਪਿਆ। ਉਂਝ ਹਾਲੇ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਅਜੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ (Sauda Sadh) ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ (Ram Rahim disturbed by his white beard) ਹੈ। ਉਸ …
Wosm News Punjab Latest News