ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਸਿਆਸੀ ਰਾਹ ਖੁੱਲ੍ਹੇ ਹੋਏ ਹਨ। ਉਹ ਸਿਆਸਤ ਛੱਡਣ ਵਾਲੇ ਨਹੀਂ। ਉਹ ਫ਼ੌਜੀ ਹਨ ਅਤੇ ਫ਼ੌਜ ਵਿਚ ਟਾਸਕ ਦਿੱਤੇ ਜਾਂਦੇ ਹਨ। ਇੱਕ ਟਾਸਕ ਖ਼ਤਮ ਹੁੰਦਾ ਹੈ ਤਾਂ ਦੂਜਾ ਸ਼ੁਰੂ ਹੋ ਜਾਂਦਾ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਜੀਵਨ ਅਜੇ ਖ਼ਤਮ ਨਹੀਂ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਣ ਮਗਰੋਂ ਤਿੱਖੇ ਸੁਰ ਅਪਣਾਉਂਦਿਆਂ ਕਿਹਾ ਕਿ ਉਹ ਹਾਈ ਕਮਾਨ ਦੇ ਰਵੱਈਏ ਤੋਂ ਅਪਮਾਨਿਤ ਮਹਿਸੂਸ ਕਰ ਰਹੇ ਹਨ ਅਤੇ ਇਸ ਜ਼ਲਾਲਤ ਦੇ ਚੱਲਦਿਆਂ ਉਨ੍ਹਾਂ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ ਹੈ।
ਉਨ੍ਹਾਂ ਸਵੇਰੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫ਼ਾ ਦੇਣ ਦੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਅਜੇ ਵੀ ਕਾਂਗਰਸ ਵਿਚ ਹੀ ਹਨ ਪਰ ਉਨ੍ਹਾਂ ਲਈ ਸਿਆਸੀ ਰਾਹ ਖੁੱਲ੍ਹੇ ਹੋਏ ਹਨ। ਆਪਣੀ ਭਵਿੱਖ ਦੀ ਸਿਆਸਤ ਬਾਰੇ ਉਨ੍ਹਾਂ ਕਿਹਾ,‘‘ਮੇਰੇ ਲਈ ਰਸਤੇ ਖੁੱਲ੍ਹੇ ਹਨ ਤੇ ਹੋਰ ਬਦਲ ਵੀ ਮੌਜੂਦ ਹਨ ਜਿਨ੍ਹਾਂ ਬਾਰੇ ਫ਼ੈਸਲੇ ਤੋਂ ਪਹਿਲਾਂ ਮੈਂ ਆਪਣੇ ਪੁਰਾਣੇ ਸਮਰਥਕਾਂ ਨਾਲ ਸਲਾਹ-ਮਸ਼ਵਰਾ ਕਰਾਂਗਾ।’’
ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 52 ਸਾਲ ਤੋਂ ਸਿਆਸਤ ਵਿਚ ਹਨ ਅਤੇ ਸਾਢੇ ਨੌਂ ਸਾਲ ਮੁੱਖ ਮੰਤਰੀ ਰਹੇ ਹਨ। ਅਸਤੀਫ਼ੇ ਮਗਰੋਂ ਉਨ੍ਹਾਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੋਂ ਜਾਣਦੇ ਹਨ ਜਦੋਂ ਸਿੱਧੂ 3-4 ਸਾਲ ਦਾ ਬੱਚਾ ਸੀ। ਉਹ ਚੰਗਾ ਕ੍ਰਿਕਟਰ ਹੋ ਸਕਦਾ ਹੈ ਪਰ ਇੱਕ ਦਿਨ ਕਾਂਗਰਸ ਆਪਣੇ ਫ਼ੈਸਲੇ ’ਤੇ ਪਛਤਾਏਗੀ।
ਉਨ੍ਹਾਂ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣਾ ਕੌਮੀ ਸੁਰੱਖਿਆ ਦਾ ਮਾਮਲਾ ਵੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿ ਥਲ ਸੈਨਾ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਦੋਸਤਾਨਾ ਸਬੰਧ ਹਨ ਅਤੇ ਪਾਕਿਸਤਾਨ ਤੋਂ ਹੀ ਹਥਿਆਰ ਵਗੈਰਾ ਪੰਜਾਬ ਆ ਰਹੇ ਹਨ। ਕੈਪਟਨ ਨੇ ਕਿਹਾ,‘‘ਜਿਹੜਾ ਸਿੱਧੂ ਇੱਕ ਮਹਿਕਮਾ ਨਹੀਂ ਸੰਭਾਲ ਸਕਿਆ, ਉਹ ਪੂਰਾ ਪੰਜਾਬ ਕਿਵੇਂ ਸੰਭਾਲ ਲਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਸਿਆਸੀ ਰਾਹ ਖੁੱਲ੍ਹੇ ਹੋਏ ਹਨ। ਉਹ ਸਿਆਸਤ ਛੱਡਣ ਵਾਲੇ ਨਹੀਂ। ਉਹ ਫ਼ੌਜੀ ਹਨ ਅਤੇ ਫ਼ੌਜ ਵਿਚ ਟਾਸਕ ਦਿੱਤੇ ਜਾਂਦੇ ਹਨ। ਇੱਕ ਟਾਸਕ …
Wosm News Punjab Latest News