ਕੁਝ ਦਿਨ ਪਹਿਲਾਂ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਸਰਕਾਰ ਦੇ ਹੁਕਮਾਂ ’ ਤੇ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਟਾਲਾ ਦੇ ਪਹਿਲਾਂ ਰਹੇ ਅਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਾਸ ਕਸਤੂਰੀ ਲਾਲ ਸੇਠ ਨੂੰ ਮੁੜ ਇੰਪਰੂਵਮੈਂਟ ਦਾ ਚੇਅਰਮੈਨ ਥਾਪ ਦਿੱਤਾ ਗਿਆ ਹੈ। ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨੀ ਦੋਬਾਰਾ ਮਿਲਣ ਤੋਂ ਬਾਅਦ ਕਸਤੂਰੀ ਲਾਲ ਸੇਠ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ।
ਇਸ ਦੇ ਨਾਲ ਹੀ ਕਸਤੂਰੀ ਲਾਲ ਸੇਠ ਨੇ ਕਿਹਾ ਹੈ ਕਿ ਅੱਜ ਉਨ੍ਹਾਂ ਦੀ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨਾਲ ਧੱਕਾ ਕਰਦੇ ਹੋਏ ਉਨ੍ਹਾਂ ਨੂੰ ਚੇਅਰਮੈਨੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪਰ ਅੱਜ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਵਰਕਰ ਦੀ ਜਿੱਤ ਹੋਈ ਹੈ।
ਇਥੇ ਹੀ ਬਸ ਨਹੀਂ ਕੈਪਟਨ ਅਮਰਿੰਦਰ ਸਿੰਘ ਖੇਮੇ ਨੂੰ ਉਸ ਵਕਤ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਬਦਲ ਕੇ ਨਵੇਂ ਚੇਅਰਮੈਨ ਨੂੰ ਨਿਯੁਕਤੀ ਪੱਤਰ ਦੇ ਦਿੱਤਾ ਗਿਆ। ਅੱਜ ਸਵੇਰੇ ਪਾਰਟੀ ਦੇ ਫ਼ੈਸਲੇ ਅਨੁਸਾਰ ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਬਦਲ ਕੇ ਉਥੇ ਨਵੇਂ ਚੇਅਰਮੈਨ ਦਮਨ ਉੱਪਲ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਨਿਯੁਕਤੀ ਪੱਤਰ ਦਿੱਤਾ ਗਿਆ। ਦਮਨ ਉੱਪਲ ਨਵਜੋਤ ਸਿੱਧੂ ਦੇ ਬੇਹੱਦ ਕਰੀਬੀ ਦੱਸੇ ਜਾਂਦੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੁਝ ਦਿਨ ਪਹਿਲਾਂ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਸਰਕਾਰ ਦੇ ਹੁਕਮਾਂ ’ ਤੇ ਹਟਾ …
Wosm News Punjab Latest News