Breaking News
Home / Punjab / ਪੰਜਾਬ: ਬੰਦ ਨੂੰ ਦੇਖਦੇ ਹੋਏ ਪੰਜਾਬ ਦੇ ਇਸ ਜਿਲ੍ਹੇ ਲਈ ਹੋ ਗਿਆ ਇਹ ਹੁਕਮ ਲਾਗੂ – ਤਾਜਾ ਵੱਡੀ ਖਬਰ

ਪੰਜਾਬ: ਬੰਦ ਨੂੰ ਦੇਖਦੇ ਹੋਏ ਪੰਜਾਬ ਦੇ ਇਸ ਜਿਲ੍ਹੇ ਲਈ ਹੋ ਗਿਆ ਇਹ ਹੁਕਮ ਲਾਗੂ – ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਕਾਫੀ ਦਿਨਾਂ ਤੋਂ ਹੀ 27 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਇਸ ਭਾਰਤ ਬੰਦ ਨੂੰ ਦੇਸ਼ ਦੇ ਸਾਰੇ ਵਰਗਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਲੋਕਾਂ ਨੂੰ ਇਸ ਬੰਦ ਨੂੰ ਸ਼ਾਂਤਮਈ ਢੰਗ ਨਾਲ ਕੀਤੇ ਜਾਣ ਲਈ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮੀ ਚਾਰ ਵਜੇ ਤੱਕ ਭਾਰਤ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਸਾਰੀਆਂ ਵਿਦਿਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਪੂਰਨ ਰੂਪ ਵਿੱਚ ਬੰਦ ਕੀਤੇ ਜਾ ਰਹੇ ਹਨ। ਸੜਕੀ ਆਵਾਜਾਈ ਨੂੰ ਪੂਰਨ ਰੂਪ ਵਿੱਚ ਬੰਦ ਕੀਤਾ ਜਾ ਰਿਹਾ ਹੈ। ਇਸ ਭਾਰਤ ਬੰਦ ਦੌਰਾਨ ਐਮਰਜੰਸੀ ਗੱਡੀਆਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ।ਉੱਥੇ ਹੀ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਪੰਜਾਬ ਬੰਦ ਨੂੰ ਦੇਖਦੇ ਹੋਏ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਜਿਲ੍ਹਾ ਮਜਿਸਟਰੇਟ ਵੱਲੋ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਭਾਰਤ ਬੰਦ ਨੂੰ ਦੇਖਦੇ ਹੋਏ ਜ਼ਿਲੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਵੱਲੋਂ ਆਪਣੇ ਨਾਲ ਹਥਿਆਰ ਲੈ ਕੇ ਆਉਣ ਜਾਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕੱਲ ਭਾਰਤ ਬੰਦ ਵਿੱਚ ਕਿਸੇ ਵੀ ਤਰਾਂ ਦੀ ਦੁਰਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।

ਅਜਿਹੇ ਸਮੇਂ ਵਿਚ ਕੁਝ ਲੋਕਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਇਸ ਲਈ ਜ਼ਿਲ੍ਹੇ ਅੰਦਰ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਐਸ ਐਸ ਪੀ ਹੁਸ਼ਿਆਰਪੁਰ ਵੱਲੋਂ ਜ਼ਿਲ੍ਹੇ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਟਰੈਫਿਕ ਕੰਟਰੋਲ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।

ਉਥੇ ਹੀ ਲੋਕਾਂ ਨੂੰ ਕੱਲ ਆਪਣੇ ਨਾਲ ਹਥਿਆਰ ਲੈ ਕੇ ਆਉਣ ਜਾਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ, ਉੱਥੇ ਹੀ ਜ਼ਿਲੇ ਅੰਦਰ ਮੈਡੀਕਲ ਸਟਾਫ ਅਤੇ ਐਂਬੂਲੈਂਸ ਨੂੰ ਵੀ ਪੂਰੀ ਤਰਾਂ ਤੈਨਾਤ ਕੀਤਾ ਗਿਆ ਹੈ ਅਗਰ ਕੋਈ ਵੀ ਜ਼ਿਲ੍ਹੇ ਅੰਦਰ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਥੇ ਹੀ ਸਾਰੇ ਤਹਿਸੀਲਦਾਰ ਅਤੇ ਨਾਇਬ ਤਸੀਲਦਾਰ ਵੀ ਆਪਣੇ ਜਿਲ੍ਹੇ ਵਿਚ ਡਿਊਟੀ ਮੈਜਿਸਟਰੇਟ ਨਿਯੁਕਤ ਰਹਿਣਗੇ। ਉੱਥੇ ਹੀ ਜ਼ਿਲੇ ਵਿਚ ਬਤੌਰ ਨੋਡਲ ਅਫਸਰ ਵੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਤਾਇਨਾਤ ਕੀਤੇ ਗਏ ਹਨ।

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਕਾਫੀ ਦਿਨਾਂ ਤੋਂ ਹੀ 27 ਸਤੰਬਰ ਨੂੰ ਭਾਰਤ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਇਸ …

Leave a Reply

Your email address will not be published. Required fields are marked *