ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਤਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, “ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।”
ਨਵੇਂ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ ਭਾਰਤ ਬੰਦ ਸੱਦਾ ਦਿੱਤਾ ਹੈ। ਕਿਸਾਨ ਸੰਗਠਨ ਚਾਹੁੰਦੇ ਹਨ ਕਿ ਸਰਕਾਰ ਤੁਰੰਤ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲਵੇ। ਪਿਛਲੇ ਸਾਲ ਦੇਸ਼ ਦੇ ਕਈ ਰਾਜਾਂ ਵਿੱਚ ਇਸ ਨਵੇਂ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਸ਼ੁਰੂ ਹੋ ਗਿਆ ਸੀ।
ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ। ਕਿਸਾਨ ਮੋਰਚੇ ਵਿੱਚ ਕੁੱਲ 40 ਕਿਸਾਨ ਸੰਗਠਨ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸਦਾ ਸਮਰਥਨ ਕੀਤਾ ਹੈ, ਇਹ 10 ਘੰਟੇ ਦਾ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ੁਰੂ ਹੋ ਗਿਆ ਹੈ।
ਕਈ ਸੂਬਿਆਂ ਵਿੱਚ ਪੁਲਿਸ ਨੇ ਕਿਸਾਨ ਸੰਗਠਨਾਂ ਦੇ ਇਸ ਬੰਦ ਦੇ ਮੱਦੇਨਜ਼ਰ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਹਨ। ਪੰਜਾਬ-ਹਰਿਆਣਾ ‘ਚ ਭਾਰਤ ਬੰਦ ਜਬਰਦਸਤ ਅਸਰ ਨਜ਼ਰ ਆ ਰਿਹਾ ਹੈ। ਕਿਸਾਨਾਂ ਦੇ ਭਾਰਤ ਬੰਦ ਦਾ ਪੰਜਾਬ ਤੋਂ ਲੈਕੇ ਹਰਿਆਣਾ ਤੱਕ ਜ਼ਬਰਦਸਤ ਅਸਰ ਹੈ। ਕਿਸਾਨ ਸੜਕਾਂ ਅਤੇ ਰੇਲਵੇ ਲਾਈਨਾਂ ਤੇ ਡਟੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਤਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵਿੱਟਰ …
Wosm News Punjab Latest News