ਮਹਾਨਗਰ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੇ ਤਹਿਤ ਉਨ੍ਹਾਂ ਨੇ ਨਗਰ ਨਿਗਮ ਨੂੰ ਇਕ ਹਫ਼ਤੇ ਅੰਦਰ ਸੜਕਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਜੋਨ ਡੀ ਦਫ਼ਤਰ ‘ਚ ਆਯੋਜਿਤ ਮੀਟਿੰਗ ਦੌਰਾਨ ਆਸ਼ੂ ਨੇ ਕਿਹਾ ਕਿ ਨਗਰ ਨਿਗਮ ਕੋਲ ਫੰਡ ਅਤੇ ਮਟੀਰੀਅਲ ਹੋਣ ਦੇ ਬਾਵਜੂਦ ਪਿਛਲੇ ਕਈ ਦਿਨਾਂ ਤੋਂ ਸੜਕਾਂ ਦੀ ਮੁਰੰਮਤ ਨਹੀਂ ਕੀਤੀ ਜਾ ਰਹੀ ਹੈ,
ਜਿਸ ਨੂੰ ਲੈ ਕੇ ਸਰਕਾਰ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਉਨ੍ਹਾਂ ਨੇ ਜ਼ਿੰਮੇਵਾਰ ਹਾਟ ਮਿਕਸ ਪਲਾਂਟ ਦੇ ਅਧਿਕਾਰੀਆਂ ਨੂੰ ਜੰਮ ਕੇ ਫਟਕਾਰ ਲਾਈ ਅਤੇ ਕਮਿਸ਼ਨਰ ਪਰਦੀਪ ਸੱਭਰਵਾਲ ਨੂੰ ਉਨ੍ਹਾਂ ਨੂੰ ਨੋਟਿਸ ਜਾਰੀ ਕਰਨ ਲਈ ਕਿਹਾ।
ਆਸ਼ੂ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਲਈ ਦਿਨ-ਰਾਤ ਮੁਹਿੰਮ ਚਲਾਉਣ ਦੀ ਲੋੜ ਹੈ, ਜਿਸ ‘ਚ ਪਹਿਲਾਂ ਮੁੱਖ ਸੜਕ ਨੂੰ ਕਵਰ ਕੀਤਾ ਜਾਣਾ ਚਾਹੀਦਾ ਹੈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਰੋਜ਼ਾਨਾ ਦੇ ਹਿਸਾਬ ਨਾਲ ਮਾਨੀਟਰਿੰਗ ਕੀਤੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲੇ ਬੀ ਐਂਡ ਆਰ. ਬ੍ਰਾਂਚ ਦੇ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਨ ਲਈ ਸਰਕਾਰ ਨੂੰ ਸਿਫਾਰਿਸ਼ ਭੇਜੀ ਜਾ ਸਕਦੀ ਹੈ।
ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼ – ਆਸ਼ੂ ਨੇ ਕਿਹਾ ਕਿ ਬਾਰਸ਼ ਦੌਰਾਨ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਓ ਐਂਡ ਐਮ ਸੇਲ ਦੇ ਅਧਿਕਾਰੀਆਂ ਨੂੰ ਸੀਵਰੇਜ ਅਤੇ ਰੋਡ ਜਾਲੀਆਂ ਦੀ ਸਫ਼ਾਈ ਲਈ ਡਰਾਈਵ ਚਲਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਬਾਰਸ਼ ਦੌਰਾਨ ਪਾਣੀ ਜਮ੍ਹਾਂ ਰਹਿਣ ਵਾਲੇ ਪੁਆਇੰਟ ਮਾਰਕ ਕਰਨ ਦੀ ਲੋੜ ਦੇ ਹਿਸਾਬ ਨਾਲ ਨਵੀਂ ਸੀਵਰੇਜ ਲਾਈਨ ਵਿਛਾਉਣ ਜਾਂ ਰੋਡ ਜਾਲੀਆਂ ਦਾ ਨਿਰਮਾਣ ਕੀਤਾ ਜਾ ਸਕਦਾ ਹੈ, ਜਿਸ ਨਾਲ ਜਲਦੀ ਸੜਕਾਂ ਟੁੱਟਣ ਦੀ ਸਮੱਸਿਆ ਦਾ ਹੱਲ ਵੀ ਹੋਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਹਾਨਗਰ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਖ਼ਤ ਨੋਟਿਸ ਲਿਆ ਹੈ। ਇਸ ਦੇ ਤਹਿਤ ਉਨ੍ਹਾਂ ਨੇ ਨਗਰ ਨਿਗਮ ਨੂੰ ਇਕ ਹਫ਼ਤੇ ਅੰਦਰ ਸੜਕਾਂ ਦੀ …
Wosm News Punjab Latest News