ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਖ਼ਾਸ ਅਤੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਹਿਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਹਿਲ ਨੇ ਪਹਿਲਾਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਸੂਤਰਾਂ ਮੁਤਾਬਕ ਜਿਸ ਸਮੇਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲੀ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਗੁਲਜ਼ਾਰ ਇੰਦਰ ਚਹਿਲ ਨੂੰ ਖਜ਼ਾਨਚੀ ਦਾ ਅਹੁਦਾ ਦਿਵਾਇਆ ਸੀ, ਇਸ ਲਈ ਬਕਾਇਦਾ ਹਾਈਕਮਾਨ ਵਲੋਂ ਚਿੱਠੀ ਵੀ ਜਾਰੀ ਕੀਤੀ ਗਈ ਸੀ।
ਹੁਣ ਜਦੋਂ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਉਨ੍ਹਾਂ ਦੇ ਖਾਸਮ-ਖਾਸ ਗੁਲਜ਼ਾਰ ਚਹਿਲ ਵੀ ਆਪਣੇ ਅਹੁਦੇ ਤੋਂ ਲਾਂਭੇ ਹੋ ਗਏ ਹਨ।ਦੱਸਣਯੋਗ ਹੈ ਕਿ ਮੰਗਲਵਾਰ ਨੂੰ ਅਚਾਨਕ ਦਿੱਤੇ ਅਸਤੀਫ਼ੇ ਵਿਚ ਨਵਜੋਤ ਸਿੱਧੂ ਨੇ ਪ੍ਰਧਾਨਗੀ ਛੱਡਣ ਦੀ ਗੱਲ ਆਖੀ ਹੈ ਪਰ ਉਨ੍ਹਾਂ ਇਹ ਵੀ ਆਖਿਆ ਹੈ ਕਿ
ਉਹ ਪੰਜਾਬ ਕਾਂਗਰਸ ਵਿਚ ਬਣੇ ਰਹਿਣਗੇ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਅਸਤੀਫ਼ੇ ਵਿਚ ਸਿੱਧੂ ਨੇ ਕਿਹਾ ਹੈ ਕਿ ਉਹ ਪੰਜਾਬ ਦੀ ਭਵਿੱਖ ਲਈ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ। ਫਿਲਹਾਲ ਸਿੱਧੂ ਵਲੋਂ ਦਿੱਤੇ ਅਸਤੀਫ਼ੇ ਪਿੱਛੇ ਸਪੱਸ਼ਟ ਕਾਰਨਾਂ ਦਾ ਵੀ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਦੇ ਖ਼ਾਸ ਅਤੇ ਪੰਜਾਬ …
Wosm News Punjab Latest News