ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਯਾਨੀ ਅੱਜ ਇਕ ਹੋਰ ਟਵੀਟ ਕਰ ਕੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਸ ਟਵੀਟ ਰਾਹੀਂ ਐਡਵੋਕੇਟ ਜਨਰਲ (AG) ਅਮਰਪ੍ਰੀਤ ਸਿੰਘ ਦਿਓਲ ਤੇ ਡੀਜੀਪੀ (DGP) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੂੰ ਹਟਾਏ ਬਿਨਾਂ ਕੋਈ ਸਮਝੌਤਾ ਨਹੀਂ।
ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਏਜੀ ਦਿਓਲ ਤੇ ਡੀਜੀਪੀ ਸਹੋਤਾ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ਉੱਪਰ ਲੂਣ ਪਾਉਣ ਸਮਾਨ ਹੈ। ਬੇਅਦਬੀ ਤੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ‘ਚ ਇਨਸਾਫ਼ ਦਿਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਹੀ ਸਾਲ 2017 ‘ਚ ਪੰਜਾਬ ਦੀ ਸੱਤਾ ‘ਚ ਕਾਂਗਰਸ ਸਰਕਾਰ ਕਾਬਜ਼ ਹੋਈ ਸੀ ਤੇ ਹੁਣ ਏਜੀ ਤੇ ਡੀਜੀਪੀ ਦੀ ਨਿਯੁਕਤੀਆਂ ਨੇ ਮੁੜ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।
ਇਸ ਲਈ ਇਨ੍ਹਾਂ ਨੂੰ ਬਦਲਣਾ ਲਾਜ਼ਮੀ ਹੈ ਨਹੀਂ ਤਾਂ ਅਸੀਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ। ਜਿੰਨੀ ਦੇਰ ਤਕ ਅਜਿਹਾ ਨਹੀਂ ਹੁੰਦਾ ਕੋਈ ਸਮਝੌਤਾ ਨਹੀਂ।ਦੱਸ ਦੇਈਏ ਕਿ ਇਨ੍ਹਾਂ ਮੁੱਦਿਆਂ ‘ਤੇ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ। ਸਿੱਧੂ ਨੇ ਇਨ੍ਹਾਂ ਏਜੀ ਤੇ ਡੀਜੀਪੀ ਦੀ ਨਿਯੁਕਤੀ ਸਮੇਤ ਕੁਝ ਹੋਰ ਮੁੱਦਿਆਂ ‘ਤੇ ਉਨ੍ਹਾਂ ਦੀ ਸਲਾਹ ਨਾ ਮੰਨਣ ਦਾ ਦੋਸ਼ ਲਗਾਇਆ ਹੈ।
ਹਾਲਾਂਕਿ ਸਿੱਧੂ ਦੀ ਨਰਾਜ਼ਗੀ ਤੋਂ ਬਾਅਦ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਕੋਰਟ ‘ਚ ਪੈਰਵੀ ਲਈ ਸਪੈਸ਼ਲ ਪ੍ਰੋਸੀਕਿਊਟਰ ਦੀ ਨਿਯੁਕਤੀ ਕਰ ਚੁੱਕੀ ਹੈ ਪਰ ਜਿਸ ਤਰ੍ਹਾਂ ਨਾਲ ਸਿੱਧੂ ਨੇ ਟਵੀਟ ਕਰ ਕੇ ਇਕ ਵਾਰ ਫਿਰ ਇਸ ਮੁੱਦੇ ਨੂੰ ਚੁੱਕਿਆ ਹੈ, ਉਸ ਤੋਂ ਲਗਦੈ ਕਿ ਸਿੱਧੂ ਇਸ ਤੋਂ ਵੀ ਖੁਸ਼ ਨਹੀਂ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਯਾਨੀ ਅੱਜ ਇਕ ਹੋਰ ਟਵੀਟ ਕਰ ਕੇ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਸ ਟਵੀਟ …
Wosm News Punjab Latest News