ਚੰਨੀ ਸਰਕਾਰ ਦੀ 4 ਅਕਤੂਬਰ ਨੂੰ ਹੋਣ ਵਾਲੀ ਤੀਜੀ ਮੀਟਿੰਗ ਉਪਰ ਸੱਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ ਉਪਰ ਮੋਹਰ ਲੱਗ ਸਕਦੀ ਹੈ। ਪਹਿਲੀ ਮੀਟਿੰਗ ਸਿਰਫ਼ ਦੋ ਉਪ ਮੁੱਖ ਮੰਤਰੀਆਂ ਨਾਲ ਹੋਈ ਸੀ ਅਤੇ ਉਸ ਤੋਂ ਬਾਅਦ ਦੂਜੀ ਮੀਟਿੰਗ ਹੰਗਾਮੀ ਹਾਲਤ ਵਿਚ ਸਿੱਧੂ ਦੇ ਅਸਤੀਫ਼ੇ ਬਾਅਦ ਸੱਦੀ ਗਈ ਸੀ,
ਜਿਸ ਵਿਚ ਸਿਰਫ਼ ਬਿਜਲੀ ਦੇ ਬਕਾਇਆ ਬਿਲ ਮਾਫ਼ ਕਰਨ ਦਾ ਫ਼ੈਸਲਾ ਹੋਇਆ ਸੀ। ਪਰ ਤੀਜੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਜਾਣ ਦੀ ਤਿਆਰੀ ਹੈ।ਪਹਿਲਾਂ ਇਸ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰਖਿਆ ਗਿਆ ਸੀ ਪਰ ਬਾਅਦ ਵਿਚਸ਼ਾਮ 6 ਵਜੇ ਦਾ ਸਮਾਂ ਕਰ ਦਿਤਾ ਗਿਆ ਹੈ। ਇਸ ਤੋਂ ਸੰਕੇਤ ਸਾਫ਼ ਹਨ ਕਿ ਮੰਤਰੀ ਮੰਡਲ ਵਿਚ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਹੋਵੇਗੀ ਤੇ ਇਹ ਮੀਟਿੰਗ ਦੇਰ ਰਾਤ ਤਕ ਚਲਣ ਦੀ ਸੰਭਾਵਲਾ ਹੈ।
ਇਸ ਸਮੇਂ ਚੰਨੀ ਸਰਕਾਰ ਦੇ ਏਜੰਡੇ ਵਿਚ ਸੱਭ ਤੋਂ ਉਪਰ 18 ਨੁਕਤਿਆਂ ’ਚੋਂ ਬਿਜਲੀ ਸਮਝੌਤਿਆਂ ਨੂੰ ਖ਼ਤਮ ਕਰਨਾ, ਲੋਕਾਂ ਨੂੰ ਸਸਤੀ ਬਿਜਲੀ ਦੇਣ, ਰੇਤ ਮਾਫ਼ੀਆ ਨੂੰ ਨੱਥ ਪਾਉਣੀ ਤੇ ਨਸ਼ਿਆਂ ਦੇ ਮਾਮਲੇ ਵਿਚ ਵੱਡੇ ਦੋਸ਼ੀਆਂ ਨੂੰ ਹੱਥ ਪਾਉਣ ਦੀ ਕਾਰਵਾਈ ਲਈ ਅੱਗੇ ਵਧਣਾ ਹੈ। ਇਹ ਮਸਲੇ ਕੈਬਨਿਟ ਵਿਚ ਵਿਚਾਰੇ ਜਾਣਗੇ।
ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਦੇ ਚਲਦੇ ਨਵੇਂ ਡੀ.ਜੀ.ਪੀ. ਤੇ ਏ.ਜੀ ਦੀ ਨਿਯੁਕਤੀ ਸਬੰਧੀ ਵੀ ਮੰਤਰੀਆਂ ਦੀ ਰਾਏ ਲੈਦ ਲਈ ਚਰਚਾ ਹੋਣ ਦੀ ਪੂਰੀ ਸੰਭਾਵਨਾ ਹੈ। ਮੁਲਾਜ਼ਮਾਂ ਨੂੰ ਲੈ ਕੇ ਵੀ ਕੋਈ ਅਹਿਮ ਫ਼ੈਸਲਾ ਹੋ ਸਕਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੰਨੀ ਸਰਕਾਰ ਦੀ 4 ਅਕਤੂਬਰ ਨੂੰ ਹੋਣ ਵਾਲੀ ਤੀਜੀ ਮੀਟਿੰਗ ਉਪਰ ਸੱਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ ਉਪਰ ਮੋਹਰ ਲੱਗ ਸਕਦੀ …
Wosm News Punjab Latest News