ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀ ਵਿਛੋੜਾ ਦੇ ਗਏ ਹਨ ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿੱਚ ਸ਼ਾਮਲ ਰਹੇ ਸਨ। ਜਿਨ੍ਹਾਂ ਨੇ ਬਾਅਦ ਵਿੱਚ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਹ ਕਾਫ਼ੀ ਸਮਾਂ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਟਕਸਾਲੀ ਦੇ ਆਗੂਆਂ ਨਾਲ ਵੀ ਸਰਗਰਮ ਰਹੇ ਸਨ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੀ ਸਿਹਤ ਲੰਬੇ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਉਹ ਅੱਜ ਸ਼ਾਮ ਸਵਰਗ ਸਿਧਾਰ ਗਏ। ਜਿਨ੍ਹਾਂ ਦੇ ਦੇਹਾਂਤ ਸਬੰਧੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਕੀਤੀ ਹੈ।
ਸੇਵਾ ਸਿੰਘ ਸੇਖਵਾਂ ਪਹਿਲਾਂ ਵਿਧਾਨ ਸਭਾ ਹਲਕਾ ਕਾਹੁਨਵਾਲ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਬਾਅਦ ਵਿੱਚ ਉਹ ਹਲਕਾ ਕਾਦੀਆਂ ਅੰਦਰ ਜ਼ਿਮਨੀ ਚੋਣ ਦੌਰਾਨ ਵੀ ਜੇਤੂ ਰਹੇ ਸਨ ਉਹ ਦੋ ਵਾਰ ਪੰਜਾਬ ਦੇ ਮੰਤਰੀ ਵਜੋਂ ਸੇਵਾ ਕਰ ਚੁੱਕੇ ਹਨ ਅਤੇ ਇੱਕ ਵਾਰ ਉਹ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਦੇ ਚੇਅਰਮੈਨ ਵੀ ਰਹੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅੱਜ ਸ਼ਾਮ ਸਦੀਵੀ ਵਿਛੋੜਾ ਦੇ ਗਏ ਹਨ ਜ਼ਿਕਰਯੋਗ ਹੈ ਕਿ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿੱਚ …
Wosm News Punjab Latest News