Breaking News
Home / Punjab / ਗਾਂ ਨੂੰ ਬਚਾਉਣ ਦੇ ਚੱਕਰ ਚ’ ਏਥੇ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਵਿਛੀਆਂ ਏਨੀਆਂ ਲਾਸ਼ਾਂ

ਗਾਂ ਨੂੰ ਬਚਾਉਣ ਦੇ ਚੱਕਰ ਚ’ ਏਥੇ ਵਾਪਰਿਆ ਮੌਤ ਦਾ ਤਾਂਡਵ-ਮੌਕੇ ਤੇ ਵਿਛੀਆਂ ਏਨੀਆਂ ਲਾਸ਼ਾਂ

ਬਾਰਾਬੰਕੀ ਦੇ ਥਾਣਾ ਦੇਵਾ ਖੇਤਰ ਵਿਚ ਪਿੰਡ ਬਬੂਰੀ ਦੇ ਕੋਲ ਇੱਕ ਵੌਲਵੋ ਬੱਸ ਅਤੇ ਟਰੱਕ ਦੀ ਟੱਕਰ ਵਿਚ ਬੱਸ ਵਿਚ ਸਵਾਰ 9 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖਮੀ ਹੋ ਗਏ। ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਪੁਲਿਸ ਸੁਪਰਡੈਂਟ ਯਮੁਨਾ ਪ੍ਰਸਾਦ ਨੇ ਦੱਸਿਆ ਕਿ ਵੀਰਵਾਰ ਸਵੇਰੇ ਕੁਰਸੀ ਦੇਵਾ ਰੋਡ ਤੋਂ ਦਿੱਲੀ ਤੋਂ ਬਹਰਾਇਚ ਜਾ ਰਹੀ ਇੱਕ ਵੌਲਵੋ ਬੱਸ ਦੇ ਸਾਹਮਣੇ ਅਚਾਨਕ ਗਾਂ ਆਉਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੇ ਸਮੇਂ ਬੱਸ ‘ਚ 70 ਯਾਤਰੀ ਸਵਾਰ ਸਨ,

ਜਿਨ੍ਹਾਂ ‘ਚੋਂ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 27 ਹੋਰ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲਖਨਊ ਟ੍ਰਾਂਮਾ ਸੈਂਟਰ ਭੇਜਿਆ ਗਿਆ ਹੈ।ਇੱਕ ਅਧਿਕਾਰਤ ਬਿਆਨ ਅਨੁਸਾਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਬਾਰਾਬੰਕੀ ਜ਼ਿਲ੍ਹੇ ਵਿਚ ਇੱਕ ਸੜਕ ਹਾਦਸੇ ਵਿਚ ਲੋਕਾਂ ਦੀ ਮੌਤ ਉੱਤੇ ਸੋਗ ਪ੍ਰਗਟ ਕੀਤਾ ਹੈ।

ਮੁੱਖ ਮੰਤਰੀ ਨੇ ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਰਾਹਤ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਅਦਿੱਤਿਆਨਾਥ ਨੇ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਬਾਰਾਬੰਕੀ ਦੇ ਥਾਣਾ ਦੇਵਾ ਖੇਤਰ ਵਿਚ ਪਿੰਡ ਬਬੂਰੀ ਦੇ ਕੋਲ ਇੱਕ ਵੌਲਵੋ ਬੱਸ ਅਤੇ ਟਰੱਕ ਦੀ ਟੱਕਰ ਵਿਚ ਬੱਸ ਵਿਚ ਸਵਾਰ 9 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ …

Leave a Reply

Your email address will not be published. Required fields are marked *