Breaking News
Home / Punjab / ਲਖੀਮਪੁਰ ਕਾਂਡ ਚ’ ਨਵਜੋਤ ਸਿੱਧੂ ਨੂੰ ਹਿਰਾਸਤ ਚ’ ਲੈਣ ਤੋਂ ਬਾਅਦ ਹੁਣ ਆਈ ਵੱਡੀ ਖ਼ਬਰ

ਲਖੀਮਪੁਰ ਕਾਂਡ ਚ’ ਨਵਜੋਤ ਸਿੱਧੂ ਨੂੰ ਹਿਰਾਸਤ ਚ’ ਲੈਣ ਤੋਂ ਬਾਅਦ ਹੁਣ ਆਈ ਵੱਡੀ ਖ਼ਬਰ

ਯੂਪੀ-ਹਰਿਆਣਾ ਬਾਰਡਰ (UP Haryana Border) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਖੀਮਪੁਰ ਖੀਰੀ (Lakhimpur Kheri) ਜਾਣ ਲਈ ਸਿੱਧੂ ਕਾਫ਼ਲੇ ਨੂੰ ਹਰੀ ਝੰਡੀ ਮਿਲ ਗਈ ਹੈ। ਯੂਪੀ ਪੁਲਿਸ ਪ੍ਰਸ਼ਾਸਨ ਨੇ ਨਵਜੋਤ ਸਿੱਧੂ ਸਮੇਤ ਪੰਜਾਬ ਕਾਂਗਰਸ (Punjab Congress Leaders) ਦੇ ਹੋਰ ਵਿਧਾਇਕ ਅਤੇ ਮੰਤਰੀਆਂ ਨੂੰ ਕਿਸਾਨਾਂ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Sidhu) ਦੇ ਕਾਫ਼ਲੇ ਨੂੰ ਹਰਿਆਣਾ ਯੂਪੀ ਸਰਹੱਦ ‘ਤੇ ਰੋਕਿਆ ਗਿਆ ਤੇ ਫਿਰ ਕੁੱਝ ਸਮੇਂ ਬਾਅਦ ਯੂਪੀ ਪੁਲਿਸ ਨੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਹਿਰਾਸਤ ਵਿਚ ਲਏ ਮੰਤਰੀਆਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਸ਼ਾਮਲ ਸਨ। ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ।

ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਸੀ ਕਿ ਉਹ 5 ਤੋਂ ਵੱਧ ਲੋਕ ਅੱਗੇ ਨਹੀਂ ਜਾਣ ਦੇ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੱਧੂ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਉਧਰ ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਕਿ, “ਇਨਸਾਫ਼ ਮੰਗਣ ’ਤੇ ਉੱਤਰ ਪ੍ਰਦੇਸ਼ ਪੁਲਿਸ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੂੰ ਕੁਚਲਣ ਵਾਲੇ ਸ਼ਰੇਆਮ ਘੁੰਮ ਰਹੇ ਹਨ ਤੇ ਸਾਨੂੰ ਪੁਲਿਸ ਗ੍ਰਿਫ਼ਤਾਰ ਕਰ ਰਹੀ ਹੈ।”

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

ਯੂਪੀ-ਹਰਿਆਣਾ ਬਾਰਡਰ (UP Haryana Border) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਖੀਮਪੁਰ ਖੀਰੀ (Lakhimpur Kheri) ਜਾਣ ਲਈ ਸਿੱਧੂ ਕਾਫ਼ਲੇ ਨੂੰ ਹਰੀ ਝੰਡੀ ਮਿਲ ਗਈ ਹੈ। …

Leave a Reply

Your email address will not be published. Required fields are marked *