Breaking News
Home / Punjab / ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਦਿਲ ਖੋਲ ਕੇ ਗਰੀਬਾਂ ਲਈ ਕਰਤਾ ਇਹ ਵੱਡਾ ਐਲਾਨ-ਲੋਕਾਂ ਚ’ ਛਾਈ ਖੁਸ਼ੀ

ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਦਿਲ ਖੋਲ ਕੇ ਗਰੀਬਾਂ ਲਈ ਕਰਤਾ ਇਹ ਵੱਡਾ ਐਲਾਨ-ਲੋਕਾਂ ਚ’ ਛਾਈ ਖੁਸ਼ੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਲਾਲ ਲਕੀਰ ਅੰਦਰ ਵੱਸਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਜਿਹੜੇ ਲੋਕ ਲਾਲ ਲਾਈਨ ਦੇ ਅੰਦਰ ਰਹਿੰਦੇ ਹਨ, ਉਨ੍ਹਾਂ ਕੋਲ ਮਾਲਕੀ ਦੇ ਹੱਕ ਨਹੀਂ ਹਨ।

ਉਨ੍ਹਾਂ ਕਿਹਾ ਕਿ ਲਾਲ ਡੋਰੇ ਅੰਦਰ ਜਿੰਨੀ ਪੁਰਾਣੀ ਆਬਾਦੀ ਬੈਠੀ ਹੋਈ ਹੈ, ਉਨ੍ਹਾਂ ਸਭ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰਾ ਸਿਸਟਮ ਤਿਆਰ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਵੀ ਲਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਜਾਇਦਾਦ ਦੀ ਰਜਿਸਟਰੀ ਤਿਆਰ ਕਰਵਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਦਿੱਕਤ ਹੋਵੇਗੀ ਤਾਂ ਉਹ 15 ਦਿਨਾਂ ਦੇ ਅੰਦਰ ਆਪਣੀ ਦਰਖ਼ਾਸਤ ਜਮ੍ਹਾਂ ਕਰਵਾ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਐੱਨ. ਆਰ. ਆਈਜ਼ ਦੀ ਜਾਇਦਾਦ ਦੀ ਰਾਖੀ ਲਈ ਕਾਨੂੰਨ ਬਣਾਇਆ ਜਾਵੇਗਾ।

ਬਿਜਲੀ ਬਿੱਲਾਂ ਦੇ ਬਕਾਏ ਬਾਰੇ ਕਹੀ ਇਹ ਗੱਲ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਬਿੱਲਾਂ ਦੇ ਬਕਾਏ ਬਾਰੇ ਬੋਲਦਿਆਂ ਕਿਹਾ ਕਿ ਪਿੰਡਾਂ ‘ਚ ਜਿਨ੍ਹਾਂ ਲੋਕਾਂ ਕੋਲ 2 ਕਿੱਲੋਵਾਟ ਦੀ ਸਮਰੱਥਾ ਵਾਲਾ ਕੁਨੈਕਸ਼ਨ ਹੈ, ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ ਫਿਰ ਭਾਵੇਂ ਉਕਤ ਲੋਕ ਕਿਸੇ ਵੀ ਜਾਤੀ, ਧਰਮ ਆਦਿ ਨਾਲ ਸਬੰਧ ਰੱਖਦੇ ਹੋਣ |

ਉਨ੍ਹਾਂ ਕਿਹਾ ਕਿ ਇਸ ਦਾ ਲਾਭ 52 ਲੱਖ ਦੇ ਕਰੀਬ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਮੁਆਫ਼ ਕਰਨ ਲਈ ਲੋਕਾਂ ਨੂੰ ਇਕ ਫਾਰਮ ਭਰਨਾ ਪਵੇਗਾ ਅਤੇ ਉਨ੍ਹਾਂ ਦੇ ਪਿਛਲੇ ਬਿੱਲ ‘ਚ ਆਇਆ ਬਕਾਇਆ ਮੁਆਫ਼ ਕਰ ਦਿੱਤਾ ਜਾਵੇਗਾ। ਅਫ਼ਸਰਸ਼ਾਹੀ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਫ਼ਸਰਸ਼ਾਹੀ ਤੋਂ ਚੰਗੀ ਤਰ੍ਹਾਂ ਕੰਮ ਲੈਣਾ ਆਉਂਦਾ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਕੋਈ ਫ਼ਿਕਰ ਨਾ ਕਰਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਲਾਲ ਲਕੀਰ ਅੰਦਰ ਵੱਸਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ …

Leave a Reply

Your email address will not be published. Required fields are marked *