ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ’ਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ ਅਧੀਨ 15 ਲੱਖ ਹੋਰ ਪਰਿਵਾਰਾਂ ਨੂੰ ਕਵਰ ਕਰਨ ਲਈ ਇਸ ਦਾ ਦਾਇਰਾ ਵਧਾਇਆ ਜਾਵੇਗਾ। ਉਪ ਮੁੱਖ ਮੰਤਰੀ ਕਮ ਸਿਹਤ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਕਿਹਾ ਕਿ ਇਸ ਨਾਲ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਮਾਜ ਦੇ ਹੋਰ ਵਰਗਾਂ ਨੂੰ ਵੀ ਲਾਭ ਮਿਲ ਸਕੇਗਾ।
ਦੱਸਣਯੋਗ ਹੈ ਕਿ ਇਸ ਸਕੀਮ ਅਧੀਨ ਸਾਲਾਨਾ ਪੰਜ ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਦਿੱਤਾ ਜਾਂਦਾ ਹੈ। ਓ.ਪੀ. ਸੋਨੀ ਨੇ ਕਿਹਾ ਕਿ ਬੀਮਾ ਕੰਪਨੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਇਕ ਨਿੱਜੀ ਹਸਪਤਾਲ ਦੀ ਸੂਚੀਬੱਧਤਾ ਮੁਅੱਤਲ ਕਰਨ ਸਬੰਧੀ ਪਿਛਲੇ ਦਿਨੀਂ ਪ੍ਰਕਾਸ਼ਿਤ ਇਕ ਖਬਰ ਦਾ ਨੋਟਿਸ ਲੈਂਦਿਆਂ ਇਸ ਮਸਲੇ ਦੇ ਹੱਲ ਲਈ ਇਹ ਵਿਸ਼ੇਸ਼ ਮੀਟਿੰਗ ਸੱਦੀ ਗਈ।
ਸਬੰਧਤ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਬੀਮਾ ਕੰਪਨੀ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਦੀ ਮੁਅੱਤਲੀ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਨੂੰ ਬੀਮਾ ਕੰਪਨੀ ਨੇ ਆਪਣੇ -ਆਪ ਮੁਅੱਤਲ ਕਰ ਦਿੱਤਾ ਸੀ। ਓਪੀ ਸੋਨੀ ਨੇ ਆਈਐੱਮਏ ਨੂੰ ਭਰੋਸਾ ਦਿਵਾਇਆ ਕਿ ਪ੍ਰਾਈਵੇਟ ਹਸਪਤਾਲਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਹਿੱਤ ਸੁਰੱਖਿਅਤ ਕੀਤੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਬੀਮਾ ਕੰਪਨੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਉਨ੍ਹਾਂ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਨੂੰ ਉਸੇ ਸਮਰਪਣ ਅਤੇ ਜੋਸ਼ ਨਾਲ ਕੰਮ ਕਰਦੇ ਰਹਿਣ ਦੀ ਲੋੜ ਹੈ ਜਿਸ ਤਰ੍ਹਾਂ ਉਨ੍ਹਾਂ ਨੇ ਕੋਰੋਨਾ ਕਾਲ ’ਚ ਕਰ ਕੇ ਵਿਖਾਇਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ’ਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ ਅਧੀਨ 15 ਲੱਖ ਹੋਰ ਪਰਿਵਾਰਾਂ ਨੂੰ ਕਵਰ ਕਰਨ ਲਈ ਇਸ ਦਾ ਦਾਇਰਾ …
Wosm News Punjab Latest News