ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਸਿੰਗਾਪੁਰ ਨੇ ਸ਼ਨੀਵਾਰ ਐਲਾਨ ਕਰ ਦਿੱਤਾ ਕਿ ਹੁਣ ਦੱਖਣੀ ਏਸ਼ੀਆਈ ਦੇਸ਼ਾਂ ਦੇ ਯਾਤਰੀਆਂ ਲਈ ਉਸ ਦੇ ਦਰਵਾਜ਼ੇ ਖੁੱਲ੍ਹੇ ਹਨ। ਇਨ੍ਹਾਂ ਦੇਸ਼ਾਂ ’ਚ ਭਾਰਤ, ਨੇਪਾਲ, ਬੰਗਲਾਦੇਸ਼ ਤੇ ਪਾਕਿਸਤਾਨ ਸ਼ਾਮਿਲ ਹਨ। ਇਕ ਬਿਆਨ ’ਚ ਸਿਹਤ ਮੰਤਰਾਲਾ ਨੇ ਕਿਹਾ ਕਿ
ਜੋ ਲੋਕ ਪਿਛਲੇ 14 ਦਿਨਾਂ ਤਕ ਭਾਰਤ, ਬੰਗਲਾਦੇਸ਼, ਮਿਆਂਮਾਰ, ਨੇਪਾਲ, ਪਾਕਿਸਤਾਨ ਤੇ ਸ਼੍ਰੀਲੰਕਾ ’ਚ ਰਹੇ ਹਨ, ਉਹ 26 ਅਕਤੂਬਰ 2021 ਤੋਂ ਸਿੰਗਾਪੁਰ ’ਚ ਦਾਖਲ ਹੋ ਸਕਦੇ ਹਨ ਜਾਂ ਇਥੋਂ ਫਲਾਈਟ ਬਦਲ ਸਕਦੇ ਹਨ। ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਪਹਿਲਾਂ ਸਿੰਗਾਪੁਰ ’ਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ।
ਨਵਾਂ ਐਲਾਨ ਕੋਰੋਨਾ ਦੀ ਤਾਜ਼ਾ ਹਾਲਤ ਦੀ ਸਮੀਖਿਆ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਹਾਲਾਂਕਿ ਕੋਰੋਨਾ ਵਾਇਰਸ ਦੇ ਉੱਚ ਜੋਖ਼ਿਮ ਵਾਲੇ ਖੇਤਰਾਂ ਨੂੰ ਧਿਆਨ ’ਚ ਰੱਖਦਿਆਂ ਬਾਰਡਰ ’ਤੇ ਹੁਣ ਵੀ ਸਖਤ ਨਿਯਮ ਜਾਰੀ ਰਹਿਣਗੇ।
ਸਿੰਗਾਪੁਰ ਦੇ ਸਟ੍ਰੇਟ ਟਾਈਮਜ਼ ਨੇ ਸਿਹਤ ਮੰਤਰਾਲਾ ਦੇ ਹਵਾਲੇ ਨਾਲ ਲਿਖਿਆ ਹੈ ਕਿ ਭਾਰਤ, ਬੰਗਲਾਦੇਸ਼, ਮਿਆਂਮਾਰ, ਨੇਪਾਲ, ਪਾਕਿਸਤਾਨ ਤੇ ਸ਼੍ਰੀਲੰਕਾ ਲਈ ਯਾਤਰਾ ਫਿਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ’ਚ 14 ਦਿਨਾਂ ਤੱਕ ਰਹਿਣ ਵਾਲੇ ਲੋਕਾਂ ਨੂੰ 26 ਅਕਤੂਬਰ 2021 ਰਾਤ 12 ਵਜੇ ਤੋਂ ਸਿੰਗਾਪੁਰ ’ਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਸਿੰਗਾਪੁਰ ਨੇ ਸ਼ਨੀਵਾਰ ਐਲਾਨ ਕਰ ਦਿੱਤਾ ਕਿ ਹੁਣ ਦੱਖਣੀ ਏਸ਼ੀਆਈ ਦੇਸ਼ਾਂ ਦੇ ਯਾਤਰੀਆਂ ਲਈ ਉਸ ਦੇ ਦਰਵਾਜ਼ੇ ਖੁੱਲ੍ਹੇ ਹਨ। ਇਨ੍ਹਾਂ ਦੇਸ਼ਾਂ ’ਚ ਭਾਰਤ, …
Wosm News Punjab Latest News