ਕੱਲ੍ਹ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜ਼ਲ ’ਤੇ ਵੈਟ ਵਿਚ ਕਟੌਤੀ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇਸ ਦੇ ਸੰਕੇਤ ਦਿੱਤੇ ਹਨ।
ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਹਨਾਂ ਕਿਹਾ ਕਿ ਇਹ ਕਟੌਤੀ ਕਿੰਨੀ ਹੋਵੇਗੀ, ਇਸ ਸਬੰਧੀ ਫੈਸਲਾ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਲਿਆ ਜਾਵੇਗਾ। ਉਹਨਾਂ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਆਮ ਲੋਕਾਂ ਨੂੰ ਕੋਈ ਨਾ ਕੋਈ ਰਾਹਤ ਜ਼ਰੂਰ ਦਿੱਤੀ ਜਾਵੇਗੀ।
ਇਸ ਦੌਰਾਨ ਲੁਧਿਆਣਾ ਇੰਡਸਟਰੀ ਦਰਪੇਸ਼ ਲਗਾਤਾਰ ਵਧ ਰਹੀਆਂ ਕੱਚੇ ਮਾਲ ਦੀਆਂ ਕੀਮਤਾਂ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਬਾਰੇ ਉਹਨਾਂ ਕਿਹਾ ਕਿ ਬੀਤੇ ਇਕ ਸਾਲ ਵਿਚ ਸਟੀਲ ਦੀਆਂ ਕੀਮਤਾਂ ਲਗਪਗ ਦੁੱਗਣੀਆਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਵਿਚ ਕੁਝ ਲੋਕ ਹੀ ਸਟੀਲ ਬਣਾ ਰਹੇ ਹਨ, ਜਿਸ ਕਰਕੇ ਸਟੀਲ ਦੀਆਂ ਕੀਮਤਾਂ ਲਗਾਤਾਰ ਵਧਾ ਰਹੇ ਹਨ। ਉਹਨਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਨਗੇ ਕਿ ਇਸ ’ਤੇ ਕੋਈ ਨਾ ਕੋਈ ਰਾਹਤ ਜ਼ਰੂਰ ਦਿੱਤੀ ਜਾਵੇ।
ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਲੁਧਿਆਣਾ ਦੇ ਭਗਵਾਨ ਵਿਸ਼ਵਕਰਮਾ ਮੰਦਿਰ ਪਹੁੰਚੇ ਸਨ। ਮਨਪ੍ਰੀਤ ਬਾਦਲ ਵੱਲੋਂ ਵਿਸ਼ਵਕਰਮਾ ਮੰਦਿਰ ਦੀ ਉਸਾਰੀ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਿਸ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਹੈ, ਉਹ ਚੰਡੀਗੜ੍ਹ ਦਫ਼ਤਰ ਤੱਕ ਪਹੁੰਚ ਕਰ ਸਕਦਾ ਹੈ ਜਾਂ ਮੇਲ ਰਾਹੀਂ ਆਪਣੀ ਤਕਲੀਫ ਦੱਸ ਸਕਦਾ ਹੈ ਉਸ ਦਾ ਤੁਰੰਤ ਨਿਪਟਾਰਾ ਹੋਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੱਲ੍ਹ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜ਼ਲ ’ਤੇ ਵੈਟ ਵਿਚ ਕਟੌਤੀ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਦੇ ਖਜ਼ਾਨਾ ਮੰਤਰੀ …
Wosm News Punjab Latest News