ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿੰਨਾਂ ‘ਚ 2 ਮ੍ਰਿਤਕ ਮਰੀਜ਼ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਦਾਖਲ ਸਨ ।ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਅਸ਼ਵਨੀ ਚੌਧਰੀ ਨੇ ਦੱਸਿਆ ਕਿ ਮ੍ਰਿਤਕ ਮਰੀਜ਼ਾਂ ‘ਚ ਮਨਜੀਤ ਕੌਰ ਨਾਂਅ ਦੀ ਇਕ ਔਰਤ ਸੰਗਰੂਰ ਨਾਲ ਸਬੰਧਿਤ ਸੀ ਅਤੇ ਉਸ ਦੀ ਉਮਰ ਲਗਭਗ 60 ਸਾਲ ਦੇ ਕਰੀਬ ਸੀ ਜਦਕਿ ਦੂਜਾ ਮ੍ਰਿਤਕ ਮਰੀਜ਼ ਰਣਜੀਤ ਸਿੰਘ ਅੰਮ੍ਰਿਤਸਰ ਨਾਲ ਸਬੰਧਿਤ ਸੀ। ਉਸ ਮ੍ਰਿਤਕ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ ।
ਉਨ੍ਹਾਂ ਅੱਗੇ ਦੱਸਿਆ ਦੋਵੇਂ ਮ੍ਰਿਤਕ ਮਰੀਜ਼ ਕੋਰੋਨਾ ਦੀ ਲਪੇਟ ‘ਚ ਆਉਣ ਤੋਂ ਪਹਿਲਾਂ ਪੁਰਾਣੀਆਂ ਸਰੀਰਕ ਬਿਮਾਰੀਆਂ ਤੋਂ ਪੀੜਤ ਸਨ।ਜਦਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ 2 ਮ੍ਰਿਤਕ ਮਰੀਜ਼ ਸੀ.ਐੱਮ.ਸੀ ਅਤੇ ਹਸਪਤਾਲ ਲੁਧਿਆਣਾ ‘ਚ ਦਾਖਲ ਸਨ । ਜਿੰਨਾ ‘ਚੋਂ ਇਕ ਮ੍ਰਿਤਕ ਔਰਤ ਮਰੀਜ਼ ਡੇਹਲੋਂ ਨਾਲ ਸਬੰਧਿਤ ਸੀ।
ਮ੍ਰਿਤਕ ਦੀ ਉਮਰ ਲਗਭਗ 60 ਸਾਲ ਦੇ ਕਰੀਬ ਸੀ ਜਦਕਿ ਦੂਸਰਾ ਮ੍ਰਿਤਕ ਮਰੀਜ਼ ਇਕਬਾਲ ਨਗਰ ਤਾਜ ਪੁਰ ਰੋਡ ਦਾ ਰਹਿਣ ਵਾਲਾ ਸੀ। ਉਸ ਮ੍ਰਿਤਕ ਦੀ ਉਮਰ ਲਗਭਗ 57 ਸਾਲ ਦੇ ਕਰੀਬ ਸੀ ।ਉਕਤ ਮ੍ਰਿਤਕ ਮਰੀਜ਼ਾਂ ਤੋਂ ਇਲਾਵਾ ਇੱਕ ਹੋਰ ਮ੍ਰਿਤਕ ਮਰੀਜ਼ ਵਿਜੇ ਨਗਰ ਲੁਧਿਆਣਾ ਨਾਲ ਸਬੰਧਿਤ ਸੀ ਜੋ ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਸੀ।
ਉਸ ਮ੍ਰਿਤਕ ਦੀ ਉਮਰ ਲਗਭਗ 40 ਸਾਲ ਦੇ ਕਰੀਬ ਸੀ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਮਰੀਜ਼ ਕੋਰੋਨਾ ਦੀ ਲਪੇਟ ਚ ਆਉਣ ਤੋਂ ਪਹਿਲਾਂ ਪੁਰਾਣੀਆਂ ਭਿਆਨਕ ਬਿਮਾਰੀਆਂ ਤੋਂ ਪੀੜਤ ਸਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 106 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 9 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ ਇੱਥੇ ਕਰੋਨਾ ਨੇ ਮਚਾਈ ਵੱਡੀ ਤਬਾਹੀ,ਇੱਕੋ ਥਾਂ ਇਕੱਠੇ ਮਿਲੇ 106 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿੰਨਾਂ ‘ਚ 2 ਮ੍ਰਿਤਕ ਮਰੀਜ਼ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਦਾਖਲ …
The post ਪੰਜਾਬ ਚ ਇੱਥੇ ਕਰੋਨਾ ਨੇ ਮਚਾਈ ਵੱਡੀ ਤਬਾਹੀ,ਇੱਕੋ ਥਾਂ ਇਕੱਠੇ ਮਿਲੇ 106 ਨਵੇਂ ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.