ਪੰਜਾਬ ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਕੋਲ ਜਾਣ ਦੀ ਲੋੜ ਨਹੀਂ। ਲੋਕਾਂ ਨੂੰ ਹੁਣ ਆਪਣੇ ਪਿੰਡ ਅਤੇ ਆਪਣੀ ਕਾਲੋਨੀ ਦੇ ਸਰਕਾਰੀ ਰਾਸ਼ਨ ਡਿਪੂਆਂ ’ਤੇ ਵੀ ਗੈਸ ਸਿਲੰਡਰ ਮੁਹੱਈਆ ਹੋਣਗੇ। ਇਸ ਸਬੰਧੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੂਡ ਸਪਲਾਈ ਵਿਭਾਗ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਡਿਪੂ ਹੋਲਡਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਗੈਸ ਏਜੰਸੀਆਂ ਦੇ ਮਾਲਕ ਵੀ ਹਾਜ਼ਰ ਸਨ। ਡਿਪੂ ਹੋਲਡਰ ਯੂਨੀਅਨ ਦੇ ਪੰਜਾਬ ਦੇ ਚੇਅਰਮੈਨ ਸੇਠ ਸ਼ਾਮ ਲਾਲ ਪੰਜੌਲਾ ਅਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਚੰਦ ਸ਼ਰਮਾ ਨੇ ਕਿਹਾ ਕਿ ਡਿਪੂ ਹੋਲਡਰ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਸਿਲੰਡਰ ਡਿਪੂ ਹੋਲਡਰ ਰੱਖਣ ਲਈ ਤਿਆਰ ਹਨ।
ਇਸ ਸਬੰਧੀ ਡਿਪੂ ਹੋਲਡਰ ਆਪਣੇ-ਆਪਣੇ ਇਲਾਕਿਆਂ ਦੀਆਂ ਗੈਸ ਏਜੰਸੀਆਂ ਨਾਲ ਸੰਪਰਕ ਬਣਾਉਣਗੇ ਅਤੇ ਉਨ੍ਹਾਂ ਦੇ ਤਾਲਮੇਲ ਨਾਲ ਹੀ ਇਹ ਸਿਲੰਡਰ ਵੇਚੇ ਜਾਣਗੇ।ਸੇਠ ਸ਼ਾਮ ਲਾਲ ਪੰਜੌਲਾ ਨੇ ਕਿਹਾ ਕਿ ਇਸ ਲਈ ਉਹ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ, ਸੈਕਟਰੀ ਫੂਡ ਗੁਰਕੀਰਤ ਕਿਰਪਾਲ ਸਿੰਘ,
ਡਾਇਰੈਕਟਰ ਫੂਡ ਅਭਿਨਵ ਤਰੀਖਾ, ਸਹਾਇਕ ਡਾਇਰੈਕਟਰ ਸਰਾਓ ਸਾਹਬ ਸਮੇਤ ਸਮੁੱਚੇ ਫੂਡ ਸਪਲਾਈ ਵਿਭਾਗ ਦਾ ਧੰਨਵਾਦ ਕਰਦੇ ਹਨ। ਇਸ ਮੀਟਿੰਗ ਵਿਚ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਅਮਰਿੰਦਰ ਸਿੰਘ ਅਤੇ ਪੂਜਾ ਬਾਂਸਲ ਪੈਟਰੋਲੀਅਮ ਇੰਸਪੈਕਟਰ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ ਅਫ਼ਸਰ ਹਾਜ਼ਰ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਕੋਲ ਜਾਣ ਦੀ ਲੋੜ ਨਹੀਂ। ਲੋਕਾਂ ਨੂੰ ਹੁਣ ਆਪਣੇ ਪਿੰਡ ਅਤੇ ਆਪਣੀ ਕਾਲੋਨੀ ਦੇ ਸਰਕਾਰੀ ਰਾਸ਼ਨ ਡਿਪੂਆਂ ’ਤੇ …
Wosm News Punjab Latest News