ਸਾਲ 2022 ਵਿੱਚ ਪੰਜਾਬ ਦੀ ਸੱਤਾ ਲਈ ਚੱਲ ਰਹੇ ਘਮਾਸਾਨ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਛੱਡ ਕੇ ਕਿਸੇ ਹੋਰ ਥਾਂ ਤੋਂ ਚੋਣ ਨਹੀਂ ਲੜਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕਰਦਿਆਂ ਆਪਣੇ ਸੋਸ਼ਲ ਮੀਡੀਆ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕੀਤਾ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੌਕੇ ਪਟਿਆਲਾ ਦਾ ਪੰਜਾਬ ਦੇ ਸਭ ਤੋਂ ਸਾਫ਼-ਸੁੱਥਰਾ ਸ਼ਹਿਰ ਬਣਾਉਣ ਲਈ ਵਧਾਈ ਵੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ 400 ਸਾਲਾਂ ਤੋਂ ਪਟਿਆਲਾ ਵਿਖੇ ਰਹਿ ਰਿਹਾ ਹੈ ਅਤੇ ਉਹ ਨਵਜੋਤ ਸਿੰਘ ਸਿੱਧੂ ਦੇ ਕਾਰਨ ਪਟਿਆਲਾ ਵਾਸੀਆਂ ਨੂੰ ਨਹੀਂ ਛੱਡ ਸਕਦੇ। ਉਹ ਪਟਿਆਲਾ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ।ਕੈਪਟਨ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ 2022 ਵਿੱਚ ਮੈਂ ਪਟਿਆਲਾ ਤੋਂ ਹੀ ਚੋਣ ਲੜਾਂਗਾ।
ਕੈਪਟਨ ਅਮਰਿੰਦਰ ਸਿੰਘ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਜਾਰੀ ਪੋਸਟਰ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਫਾਈ ਦੇ ਮਾਮਲੇ ਵਿੱਚ 2017 ਤੋਂ AIR ਰੈਕਿੰਗ 411 ਤੋਂ 2021 ਤੱਕ 58ਵਾਂ ਰੈਂਕ ‘ਤੇ ਪੁੱਜ ਗਿਆ ਹੈ। ਸ਼ਹਿਰ ਨੂੰ ਇਸ ਥਾਂ ‘ਤੇ ਪਹੁੰਚਾਉਣ ਲਈ ਉਨ੍ਹਾਂ ਮੇਅਰ, ਕੌਂਸਲਰਾਂ, ਨਿਗਮ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਇਸੇ ਤਰ੍ਹਾਂ ਇਸ ਮੁਹਿੰਮ ਨੂੰ ਜਾਰੀ ਰੱਖਣ ਲਈ ਕਿਹਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਲ 2022 ਵਿੱਚ ਪੰਜਾਬ ਦੀ ਸੱਤਾ ਲਈ ਚੱਲ ਰਹੇ ਘਮਾਸਾਨ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਛੱਡ ਕੇ …
Wosm News Punjab Latest News