ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਜਿਹੜਾ ਵੀ ਪੰਜਾਬੀ ਕੈਨੇਡਾ ਜਾਂਦਾ ਹੈ ਉਸਦਾ ਇੱਕੋ ਸੁਪਨਾ ਹੁੰਦਾ ਹੈ ਕਿ ਉਹ ਕਿਸੇ ਨਾ ਕਿਸੇ ਤਰਾਂ ਕੈਨੇਡਾ ਦੀ PR ਯਾਨੀ ਕਿ ਨਾਗਰਿਕਤਾ ਹਾਸਿਲ ਕਰ ਸਕੇ, ਉੱਥੇ ਪੱਕਾ ਹੋ ਸਕੇ।
ਕੈਨੇਡਾ ਪੱਕੇ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਹੁਣ ਟਰੂਡੋ ਸਰਕਾਰ ਵੱਲੋਂ ਇੱਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੋ ਵੀ ਕਿਸੇ ਵੀ ਦੇਸ਼ ਤੋਂ ਕੈਨੇਡਾ ਦੀ ਧਰਤੀ ‘ਤੇ ਆ ਗਿਆ ਤਾਂ ਉਸਨੂੰ ਪੱਕਾ ਕਰ ਦਿੱਤਾ ਜਾਵੇ।
ਇਨ੍ਹਾਂ ਵਿੱਚ ਵਿਦਿਆਰਥੀ, ਫਾਰਮ ਵਰਕਰ ਅਤੇ ਹਰ ਤਰਾਂ ਦੇ ਕਿੱਤੇ ਵਾਲੇ ਲੋਕ ਸ਼ਾਮਿਲ ਹਨ। ਆਉਣ ਵਾਲੇ ਦੋ ਤੋਂ ਤਿੰਨ ਮਹੀਨਿਆਂ ਤੱਕ ਇਸ ਸਬੰਧੀ ਕੈਨੇਡਾ ਵਿੱਚ ਨਵਾਂ ਕਾਨੂੰਨ ਵੀ ਲਾਗੂ ਹੋ ਜਾਵੇਗਾ ਜਿਸ ਤੋਂ ਬਾਅਦ ਲੱਖਾਂ ਵਿਦਿਆਰਥੀਆਂ ਅਤੇ ਬਾਕੀ ਲੋਕਾਂ ਨੂੰ ਵੀ ਕੈਨੇਡਾ ਦੀ PR ਦਿੱਤੀ ਜਾਵੇਗੀ।
ਖਾਸ ਗੱਲ ਇਹ ਹੈ ਕਿ ਜਿਨ੍ਹਾਂ ਕੋਲ ਕੋਈ ਪੇਪਰ ਵੀ ਨਹੀਂ ਹਨ ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਲਗਭਗ 1 ਲੱਖ ਵਿਦਿਆਰਥੀਆਂ ਨੂੰ ਕੈਨੇਡਾ ਦੀ PR ਦਿੱਤੀ ਗਈ ਸੀ ਅਤੇ ਇਸੇ ਤਰਾਂ ਹੁਣ ਟਰੂਡੋ ਸਰਕਾਰ ਹੋਰ ਵੀ ਲੱਖਾਂ ਲੋਕਾਂ ਨੂੰ ਕੈਨੇਡਾ ਪੱਕੇ ਕਰਨ ਦੀ ਤਿਆਰੀ ਕਰ ਰਹੀ ਹੈ।
ਤਾਂ ਜੇਕਰ ਤੁਸੀਂ ਕੈਨੇਡਾ ਦੀ ਧਰਤੀ ‘ਤੇ ਰਹਿ ਰਹੇ ਹੋ ਜਾਂ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਤੁਹਾਡੇ ਲਈ ਸਭਤੋਂ ਵੱਡਾ ਮੌਕਾ ਹੈ ਕੈਨੇਡਾ ਵਿੱਚ ਪੱਕੇ ਹੋਣ ਦਾ। ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਆਉਣ ਵਾਲੇ 3 ਸਾਲਾਂ ਵਿੱਚ ਟਰੂਡੋ ਸਰਕਾਰ ਲਗਭਗ 12 ਲੱਖ ਲੋਕਾਂ ਨੂੰ ਕੈਨੇਡਾ ਦੀ ਨਾਗਰਿਕਤਾ ਦੇਵੇਗੀ। ਇਸ ਸਬੰਧੀ ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….
https://www.facebook.com/indiradiocanada/videos/299833405492150
ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ …
Wosm News Punjab Latest News