ਕੋਵਿਡ ਦੀ ਤੀਜੀ ਲਹਿਰ ਤੇ ਖ਼ਾਲਿਸਤਾਨੀ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮੁੰਬਈ ਪੁਲਿਸ ਤੇ ਰੇਲਵੇ ਪੁਲਿਸ ਦੀਆਂ ਸਾਰੀਆਂ ਛੁੱਟੀਆਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ।
ਸੂਤਰਾਂ ਅਨੁਸਾਰ, ਮੁੰਬਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਖ਼ਾਲਿਸਤਾਨੀ ਚਰਮਪੰਥੀ ਮੁੰਬਈ ਦੇ ਨਵੇਂ ਸਾਲ ਦੇ ਜਸ਼ਨ ਵਿਚ ਰੁਕਾਵਟ ਪੈਦਾ ਕਰ ਸਕਦੇ ਹਨ। ਇਸ ਸੂਚਨਾ ਤੋਂ ਬਾਅਦ ਮੁੰਬਈ ਪੁਲਿਸ ਦੇ ਜਵਾਨਾਂ ਦੀਆਂ ਛੁੱਟੀਆਂ ਤੇ ਹਫ਼ਤਾਵਾਰੀ ਛੁੱਟੀ ਰੱਦ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਮੁੰਬਈ ਰੇਲਵੇ ਦੇ ਪੁਲਿਸ ਕਮਿਸ਼ਨਰ ਕੈਸਰ ਖਾਲਿਦ ਅਨੁਸਾਰ, ਰੇਲਵੇ ਪੁਲਿਸ ਦੇ 3000 ਤੋਂ ਜ਼ਿਆਦਾ ਜਵਾਨਾਂ ਤੇ ਅਧਿਕਾਰੀਆਂ ਨੂੰ ਮੁੰਬਈ ਦੇ ਪ੍ਰਮੁਖ ਰੇਲਵੇ ਸਟੇਸ਼ਨਾਂ ਤੇ ਉਪ ਨਗਰੀ ਰੇਲਵੇ ਸਟੇਸ਼ਨਾਂ ’ਤੇ ਤਾਇਨਾਤ ਰੱਖਿਆ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਵਿਡ ਦੀ ਤੀਜੀ ਲਹਿਰ ਤੇ ਖ਼ਾਲਿਸਤਾਨੀ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮੁੰਬਈ ਪੁਲਿਸ ਤੇ ਰੇਲਵੇ ਪੁਲਿਸ ਦੀਆਂ ਸਾਰੀਆਂ …
Wosm News Punjab Latest News