ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2017 ਵਿਚ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਸ ਸਮੇਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟੈਲੀਫੋਨ ਮੈਸੇਜ ਰਾਹੀਂ ਨਵਜੋਤ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕਰਨ ਦੀ ਸਿਫਾਰਿਸ਼ ਕੀਤੀ ਸੀ। ਇਹ ਮੈਸੇਜ ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਕੇ ਇਤਰਾਜ਼ ਜਤਾਇਆ ਸੀ ਪਰ ਹਾਈਕਮਾਨ ਦੇ ਕਹਿਣ ’ਤੇ ਉਨ੍ਹਾਂ ਨੂੰ ਸਿੱਧੂ ਨੂੰ ਮੰਤਰੀ ਬਣਾਉਣਾ ਪਿਆ ਸੀ।
ਇੱਥੇ ਸਮਾਣਾ ਵਿਖੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਕਰਨ ਤੋਂ ਬਾਅਦ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ। ਕੈਪਟਨ ਨੇ ਕਿਹਾ ਕਿ ਇਮਰਾਨ ਖਾਨ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਸਿੱਧੂ ਦੀ ਕਾਰਗੁਜ਼ਾਰੀ ਠੀਕ ਨਾ ਰਹੇ ਤਾਂ ਬੇਸ਼ੱਕ ਉਸ ਨੂੰ ਸਾਲ ਬਾਅਦ ਹਟਾ ਦੇਣਾ ਪਰ ਮੰਤਰੀ ਮੰਡਲ ’ਚ ਜ਼ਰੂਰ ਲੈ ਲੈਣਾ।
ਕਾਂਗਰਸ ਹਾਈਕਮਾਨ ਦੇ ਕਹਿਣ ਤੋਂ ਬਾਅਦ ਉਨ੍ਹਾਂ ਸਿੱਧੂ ਨੂੰ ਇਕ ਵਾਰ ਮੰਤਰੀ ਮੰਡਲ ’ਚ ਲੈ ਲਿਆ ਸੀ ਪਰ ਬਾਅਦ ’ਚ ਉਸ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਗੈਰ-ਤਜ਼ਰਬੇਕਾਰ ਲੋਕਾਂ ਦੇ ਹੱਥਾਂ ’ਚ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬੱਚਿਆਂ ਵਾਂਗ ਵਿਵਹਾਰ ਕਰ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2017 ਵਿਚ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ ਤਾਂ ਉਸ ਸਮੇਂ ਪਾਕਿਸਤਾਨ …
Wosm News Punjab Latest News