ਹਰਿਆਣਾ ਦੇ ਮੇਵਾਤ ਜ਼ਿਲ੍ਹੇ ‘ਚ ਇਕ ਭਿਆਨਕ ਦਰਦਨਾਕ ਹਾਦਸੇ ‘ਚ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ 4 ਲੜਕੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੜਕੀਆਂ ਮਿੱਟੀ ਲੈਣ ਗਈਆਂ ਸਨ। ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਮ੍ਰਿਤਕ ਲੜਕੀਆਂ ਦੀ ਉਮਰ 20 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ। ਇਸ ਦੌਰਾਨ ਸਥਾਨਕ ਲੋਕਾਂ ਨੇ ਭੱਜ ਕੇ ਲੜਕੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ।
ਦਰਅਸਲ ਸੋਮਵਾਰ ਸ਼ਾਮ ਨੂੰ ਵਕੀਲਾ (19), ਜਾਨੀਸਤਾ (18), ਤਸਲੀਮਾ (10) ਗੁਲਾਫਸ਼ਾ (9), ਸੋਫੀਆ (9) ਪੰਚਾਇਤੀ ਜਗ੍ਹਾ ਤੋਂ ਮਿੱਟੀ ਇਕੱਠੀ ਕਰਨ ਗਈਆਂ ਸਨ। ਅਚਾਨਕ ਮਿੱਟੀ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਵਿਚ ਚਾਰ ਲੜਕੀਆਂ ਦੀ ਮੌਤ ਹੋ ਗਈ, ਜਦਕਿ ਮਹਿਲਾ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਰਿਆਣਾ ਦੇ ਮੇਵਾਤ ਜ਼ਿਲ੍ਹੇ ‘ਚ ਇਕ ਭਿਆਨਕ ਦਰਦਨਾਕ ਹਾਦਸੇ ‘ਚ ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ 4 ਲੜਕੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ …
Wosm News Punjab Latest News