ਦੇਸ਼ ਭਰ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿਚ ਕੇਂਦਰ ਨੇ ਸੂਬਿਆਂ ਨੂੰ ਚਿੱਠੀ ਲਿਕ ਕੇ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਅਗਾਹ ਕੀਤਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਉਨ੍ਹਾਂ ਸਾਰੇ ਮੁੱਖ ਸਕੱਤਰਾਂ ਨੂੰ ਸਿਹਤ ਸਹੂਲਤਾਂ ‘ਤੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਤੁਰੰਤ ਉਪਾਅ ਕਰਨ ਸਬੰਧੀ ਚਿੱਠੀ ਲਿਖੀ ਹੈ।
ਕੇਂਦਰ ਸਰਕਾਰ ਨੇ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਰੀਜ਼ ਦੀ ਦੇਖਭਾਲ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਤੇ ਘੱਟੋ-ਘੱਟ 48 ਘੰਟੇ ਲਈ ਮੈਡੀਕਲ ਆਕਸੀਜਨ ਦਾ ਲੋੜੀਂਦਾ ਬਫ਼ਰ ਸਟਾਕ ਹੋਵੇ।
ਸਾਰੀਆਂ ਸਿਹਤ ਸਹੂਲਤਾਂ ‘ਤੇ ਲਿਕਵਿਡ ਮੈਡੀਕਲ ਆਕਸੀਜਨ ਟੈਂਕਾਂ ਨੂੰ ਢੁਕਵੇਂ ਢੰਗ ਨਾਲ ਭਰਿਆ ਜਾਣਾ ਚਾਹੀਦਾ ਹੈ। ਰੀਫਿਲਿੰਗ ਟੈਂਕਾਂ ਦੀ ਨਿਰਵਿਘਨ ਸਪਲਾਈ ਹੋਣੀ ਚਾਹੀਦੀ ਹੈ।ਸਾਰੀਆਂ ਸਿਹਤ ਸਹੂਲਤਾਂ ‘ਤੇ ਆਕਸੀਜਨ ਸਿਲੰਡਰ ਦੀ ਲੋੜੀਂਦੀ ਗਿਣਤੀ ਹੋਣੀ ਚਾਹੀਦੀ ਹੈ। ਆਕਸੀਜਨ ਸਿਲੰਡਰ ‘ਚ ਬੈਕਅੱਪ ਸਟਾਕ ਤੇ ਇਕ ਮਜ਼ਬੂਤ ਰੀਫਿਲ ਸਿਸਟਮ ਹੋਣਾ ਚਾਹੀਦਾ ਹੈ।
ਉੱਚ ਪੱਧਰੀ ਹਸਪਤਾਲਾਂ ‘ਚ ਜੀਵਨ ਸਹਾਇਤਾ ਉਪਕਰਨ ਉਪਲਬਧ ਹੋਣੇ ਚਾਹੀਦੇ ਹਨ।
ਆਕਸੀਜਨ ਕੰਟਰੋਲ ਰੂਮਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ।
ਦੇਸ਼ ‘ਚ ਕੋਰੋਨਾ ਦੇ 1,94,720 ਨਵੇਂ ਮਾਮਲੇ ਸਾਹਮਣੇ ਆਏ ਹਨ |
ਮਹੱਤਵਪੂਰਨ ਗੱਲ ਇਹ ਹੈ ਕਿ ਅੱਜ ਦੇਸ਼ ਵਿੱਚ ਕੋਰੋਨਾ ਦੇ 1,94,720 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 60,405 ਲੋਕ ਠੀਕ ਹੋਏ ਹਨ ਜਦੋਂ ਕਿ 442 ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1,68,063 ਮਾਮਲੇ ਸਨ। ਇਸ ਦੇ ਨਾਲ ਹੀ ਅੱਜ 26,657 ਹੋਰ 1,94,720 ਦਰਜ ਕੀਤੇ ਗਏ ਹਨ। ਕੱਲ੍ਹ ਨਾਲੋਂ ਅੱਜ 26,657 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਦੇਸ਼ ਵਿੱਚ ਓਮਿਕਰੋਨ ਦੇ ਕੁੱਲ ਮਾਮਲੇ ਵੱਧ ਕੇ 4,868 ਹੋ ਗਏ ਹਨ।
ਦੇਸ਼ ਭਰ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿਚ ਕੇਂਦਰ ਨੇ ਸੂਬਿਆਂ ਨੂੰ ਚਿੱਠੀ ਲਿਕ ਕੇ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਅਗਾਹ ਕੀਤਾ ਹੈ। …
Wosm News Punjab Latest News