ਪਿੰਡ ਸਮਾਓ ਦੇ ਇਕ ਪਰਿਵਾਰ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਦੇ ਸਰਪੰਚ ਪਰਮਜੀਤ ਕੌਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਓ ਨੇ ਦੱਸਿਆ ਕਿ ਪਿੰਡ ਸਮਾਓ ਦਾ ਨੌਜਵਾਨ ਪਿਛਲੇ 3-4 ਸਾਲ ਤੋਂ ਮਾਨਸਾ ਕੈਂਚੀਆਂ ਵਿਖੇ ਰਹਿ ਰਿਹਾ ਸੀ, ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।
ਬੀਤੇ ਦਿਨੀਂ ਉਸਦਾ ਬੇਟਾ ਨਾਨਕੇ ਗਿਆ ਹੋਇਆ ਸੀ ਅਤੇ ਗਗਨਦੀਪ ਅਤੇ ਉਸਦੀ ਪਤਨੀ ਮਨਦੀਪ ਕੌਰ ਘਰ ਵਿਚ ਸਨ।ਬੀਤੀ ਰਾਤ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਨਾਲ ਮਨਦੀਪ ਕੌਰ (24) ਦੀ ਮੌਤ ਹੋ ਗਈ ਜਦਕਿ ਗਗਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਰਾਮਦਾਸ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਮੁੱਚਾ ਸਰਕਾਰੀ/ਗੈਰ ਸਰਕਾਰੀ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਸਮੇਂ ਗੋਰਾ ਸਿੰਘ ਸਮਾਓ ਪੰਚ, ਗੁਰਤੇਜ ਸਿੰਘ ਪੰਚ, ਸੁਖਵਿੰਦਰ ਸਿੰਘ ਪੰਮੀ ਅਤੇ ਬਲਵਿੰਦਰ ਸਿੰਘ ਗੋਸ਼ਾ ਮੈਂਬਰ ਮੌਜੂਦ ਸਨ। ਇਸ ਸਬੰਧੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੰਡ ਸਮਾਓ ਦੇ ਇਕ ਪਰਿਵਾਰ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਦੇ ਸਰਪੰਚ ਪਰਮਜੀਤ …
Wosm News Punjab Latest News