Breaking News
Home / Punjab / ਕਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ-ਏਨੇ ਸਮੇਂ ਤੱਕ ਸਕੂਲ ਬੰਦ ਰੱਖਣ ਦਾ ਐਲਾਨ

ਕਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ-ਏਨੇ ਸਮੇਂ ਤੱਕ ਸਕੂਲ ਬੰਦ ਰੱਖਣ ਦਾ ਐਲਾਨ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ 25 ਜਨਵਰੀ ਤੱਕ ਬੰਦ ਰਹਿਣਗੇ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਗੌਰਤਲਬ ਹੈ ਕਿ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇੱਥੇ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਕਾਰਨ 15 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7373 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

ਇਨ੍ਹਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1832, ਲੁਧਿਆਣਾ ਵਿੱਚ 1144, ਅੰਮ੍ਰਿਤਸਰ ਵਿੱਚ 963, ਜਲੰਧਰ ਵਿੱਚ 552, ਪਟਿਆਲਾ ਵਿੱਚ 465, ਬਠਿੰਡਾ ਵਿੱਚ 381, ਪਠਾਨਕੋਟ ਵਿੱਚ 249, ਰੋਪੜ ਵਿੱਚ 242, ਗੁਰਦਾਸਪੁਰ ਵਿੱਚ 220, ਹੁਸ਼ਿਆਰਪੁਰ ਵਿੱਚ 226, ਕਪੂਰਥਲਾ ਵਿੱਚ 184 ਅਤੇ ਤਰਨਤਾਰਨ ਵਿੱਚ 134 ਨਵੇਂ ਮਾਮਲੇ ਸਾਹਮਣੇ ਆਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ …

Leave a Reply

Your email address will not be published. Required fields are marked *