ਐੱਨ. ਡੀ. ਪੀ. ਐੱਸ. ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
10 ਜਨਵਰੀ ਨੂੰ ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ – ਦੱਸਣਯੋਗ ਹੈ ਕਿ ਲੰਘੀ 10 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਹੁਕਮ ਦਿੱਤੇ ਸਨ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਸਨ।
ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਹੁਣ ਜਦੋਂ ਇਕ ਵਾਰ ਫਿਰ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਦਿੰਦੇ ਹੋਏ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ ਤਾਂ ਮਜੀਠੀਆ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਫਿਰ ਲਟਕਦੀ ਨਜ਼ਰ ਆ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਐੱਨ. ਡੀ. ਪੀ. ਐੱਸ. ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ …
Wosm News Punjab Latest News