ਪਟਿਆਲਾ, ਪਠਾਨਕੋਟ ਅਤੇ ਲੁਧਿਆਣਾ ਵਿਚ ਸੋਮਵਾਰ ਸਵੇਰੇ ਵੀ ਬਾਰਿਸ਼ ਹੋਈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਪ੍ਰਮੁੱਖ ਡਾ. ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਅਸਰ ਸਮਾਪਤ ਹੋ ਗਿਆ ਹੈ। ਪੰਜਾਬ ਵਿਚ ਮੰਗਲਵਾਰ ਤੋਂ ਪੰਜ ਦਿਨ ਤਕ ਮੌਸਮ ਸਾਫ਼ ਰਹੇਗਾ।
ਸਵੇਰੇ ਨੌਂ ਤੋਂ ਦਸ ਵਜੇ ਤਕ ਲੋਕਾਂ ਨੂੰ ਕੋਹਰੇ ਅਤੇ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਫ਼ਸਲਾਂ ਲਈ ਵੀ ਮੌਸਮ ਸਾਫ਼ ਹੋਣਾ ਬਹੁਤ ਜ਼ਰੂਰੀ ਹੈ।ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਨੂੰ ਲੁਧਿਆਣਾ ਵਿਚ ਤਿੰਨ ਮਿਲੀਮੀਟਰ ਬਾਰਿਸ਼ ਹੋਈ। ਇੱਥੇ ਵੱਧ ਤੋਂ ਵੱਧ ਤਾਪਮਾਨ 12.7 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਰਿਹਾ।
ਵੱਧ ਤੋਂ ਵੱਧ ਤਾਪਮਾਨ ਆਮ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ। ਪਟਿਆਲਾ ਵਿਚ ਨੌਂ ਮਿਲੀਮੀਟਰ ਬਾਰਿਸ਼ ਹੋਈ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਵਿਚ ਵੀ ਨੌਂ ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
ਇੱਥੇ ਵੱਧ ਤੋਂ ਵੱਧ ਤਾਪਮਾਨ 17.8 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਰਿਹਾ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜਿਹੜਾ ਆਮ ਤੋਂ ਪੰਜ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਟਿਆਲਾ, ਪਠਾਨਕੋਟ ਅਤੇ ਲੁਧਿਆਣਾ ਵਿਚ ਸੋਮਵਾਰ ਸਵੇਰੇ ਵੀ ਬਾਰਿਸ਼ ਹੋਈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਪ੍ਰਮੁੱਖ ਡਾ. ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਅਸਰ …
Wosm News Punjab Latest News