Breaking News
Home / Punjab / ਭਗਵੰਤ ਮਾਨ ਨੇ ਇਸ ਸ਼ੀਟ ਤੋਂ ਚੋਣ ਲੜਨ ਦਾ ਕਰਤਾ ਐਲਾਨ-ਹੁਣ ਫਸਣਗੇ ਕੁੰਡੀਆਂ ਚ’ ਸਿੰਗ

ਭਗਵੰਤ ਮਾਨ ਨੇ ਇਸ ਸ਼ੀਟ ਤੋਂ ਚੋਣ ਲੜਨ ਦਾ ਕਰਤਾ ਐਲਾਨ-ਹੁਣ ਫਸਣਗੇ ਕੁੰਡੀਆਂ ਚ’ ਸਿੰਗ

ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰਾ ਭਗਵੰਤ ਮਾਨ ਨੇ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੀ ਹੈ। ਭਗਵੰਤ ਮਾਨ ਨੇ ਆਪਣੀ ਮਾਂ ਦੇ ਨਾਲ ਰਿਟਰਨਿੰਗ ਦਫਤਰ ਪਹੁੰਚ ਕੇ ਧੁਰੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਭਗਵੰਤ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਆਗੂ ਹਨ।

ਭਗਵੰਤ ਮਾਨ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਸੰਗਰੂਰ ਤੋਂ ਚੋਣ ਜਿੱਤਣ ਵਿੱਚ ਸਫਲ ਰਹੇ ਸਨ। ਭਗਵੰਤ ਮਾਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਬਣੇ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਟੁੱਟ-ਭੱਜ ਨੂੰ ਰੋਕਣ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰੀ ਸੌਂਪੀ ਗਈ।

ਹਾਲ ਹੀ ‘ਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਨੂੰ ਸੀਐੱਮ ਉਮੀਦਵਾਰ ਐਲਾਨਿਆ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਉਹਨਾਂ ਨੂੰ ਖੂਬ ਪਿਆਰ ਦਿੱਤਾ ਗਿਆ ਅਤੇ ਉਹਨਾਂ ਦੀ ਜਿੱਤ ਦਾ ਦਾਅਵਾ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨ ਲਈ ਪੰਜਾਬ ਦੇ ਲੋਕਾਂ ਦੀ ਰਾਏ ਲਈ ਸੀ। ਇਸ ਲਈ ਇੱਕ ਫ਼ੋਨ ਨੰਬਰ ਜਾਰੀ ਕੀਤਾ ਗਿਆ ਸੀ।

ਪਾਰਟੀ ਨੇ ਇਸ ਮੁਹਿੰਮ ਦਾ ਨਾਂ ‘ਜਨਤਾ ਚੁਣੇਗੀ ਆਪਣਾ ਮੁੱਖ ਮੰਤਰੀ’ ਰੱਖਿਆ ਸੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ 4 ਦਿਨਾਂ ਦੇ ਅੰਦਰ 22 ਲੱਖ ਲੋਕਾਂ ਨੇ ਫੋਨ ਕਾਲ, ਮੈਸੇਜ ਅਤੇ ਵਟਸਐਪ ਰਾਹੀਂ ਪਾਰਟੀ ਨੂੰ ਆਪਣੀ ਰਾਏ ਦਿੱਤੀ ਹੈ। ‘ਆਪ’ ਦਾ ਦਾਅਵਾ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਰੂਪ ‘ਚ ਦੇਖਣਾ ਚਾਹੁੰਦੇ ਹਨ। ਇਸੇ ਲਈ ਪਾਰਟੀ ਨੇ ਮਾਨ ਨੂੰ ਸੀਐਮ ਦਾ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ।

 

ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰਾ ਭਗਵੰਤ ਮਾਨ ਨੇ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੀ ਹੈ। ਭਗਵੰਤ ਮਾਨ ਨੇ ਆਪਣੀ ਮਾਂ ਦੇ ਨਾਲ ਰਿਟਰਨਿੰਗ ਦਫਤਰ ਪਹੁੰਚ ਕੇ ਧੁਰੀ ਹਲਕੇ ਤੋਂ …

Leave a Reply

Your email address will not be published. Required fields are marked *