RBI ਨੇ ਲਖਨਊ ਦੇ ਇੰਡੀਅਨ ਮਰਕੈਂਟਾਈਲ ਕੋਆਪਰੇਟਿਵ ਬੈਂਕ ਲਿਮਟਿਡ ‘ਤੇ 1 ਲੱਖ ਰੁਪਏ ਦੀ ਨਿਕਾਸੀ ਸੀਮਾ ਸਮੇਤ ਹੋਰ ਵੀ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਆਰਬੀਆਈ ਅਨੁਸਾਰ ਇਹ ਪਾਬੰਦੀਆਂ 28 ਜਨਵਰੀ, 2022 ਤੋਂ ਲਾਗੂ ਹੋ ਗਈਆਂ ਹਨ।
ਆਰਬੀਆਈ ਅਨੁਸਾਰ ਲਖਨਊ ਸਥਿਤ ਸਹਿਕਾਰੀ ਬੈਂਕ ਬਿਨਾਂ ਉਸਦੀ ਮਨਜ਼ੂਰੀ ਦੇ ਕੋਈ ਲੋਨ,ਨਵੀਨੀਕਰਨ ਜਾਰੀ ਨਹੀਂ ਕਰੇਗਾ ਤੇ ਨਾ ਹੀ ਕੋਈ ਨਿਵੇਸ਼ ਕਰੇਗਾ। ਆਰਬੀਆਈ ਨੇ ਕਿਹਾ ਕਿ ਬੈਂਕ ਦੇ ਕਿਸੇ ਵੀ ਜਮਾਕਰਤਾ ਨੂੰ ਬਚਤ, ਚਾਲੂ ਜਾਂ ਹੋਰ ਖਾਤਿਆਂ ‘ਚ ਕੁਲ ਰਾਸ਼ੀ ‘ਚੋਂ 1 ਲੱਖ ਰੁਪਏ ਤੋਂ ਵਧ ਰਾਸ਼ੀ ਕੱਢਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਆਰਬੀਆਈ ਨੇ ਜਮਾਕਰਤਾ ਸਿਖਿਆ ਤੇ ਜਾਗਰੂਕਤਾ ਕੋਸ਼ ਯੋਜਨਾ, 2014 ਦੇ ਕੁਝ ਮਾਨਦੰਡਾਂ ਦੀ ਉਲੰਘਣਾ ਕਰਕੇ ਵਰਾਛਾ ਸਹਿਕਾਰੀ ਬੈਂਕ ਲਿਮਟਿਡ, ਸੂਰਤ ‘ਤੇ ਇਕ ਲੱਖ ਰੁਪਏ ਦਾ ਜ਼ੁਰਮਾਨਾ ਤੇ ਮੋਗਾਵੀਰਾ ਕੋਆਪਰੇਟਿਵ ਬੈਂਕ ਲਿਮਟਿਡ, ਮੁੰਬਈ ‘ਤੇ ਕੇਵਾਈਸੀ ਮਾਨਦੰਡਾਂ ਨਾਲ ਸੰਬੰਧਤ ਕੁਝ ਹੁਕਮਾਂ ਦਾ ਪਾਲਣ ਨਾ ਕਰਨ ਕਰਕੇ 2 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ।
ਹਾਲਾਂਕਿ,ਆਰਬੀਆਈ ਨੇ ਕਿਹਾ ਕਿ ਇਹ ਜ਼ੁਰਮਾਨਾ ਰੈਗੂਲੇਟਰੀ ਪਾਲਣਾ ਵਿੱਚ ਕਮੀਆਂ ‘ਤੇ ਅਧਾਰਤ ਹੈ ਅਤੇ ਬੈਂਕਾਂ ਦੁਆਰਾ ਆਪਣੇ ਗਾਹਕਾਂ ਨਾਲ ਕੀਤੇ ਗਏ ਕਿਸੇ ਵੀ ਲੈਣ-ਦੇਣ ਜਾਂ ਸਮਝੌਤੇ ਦੀ ਸੀਮਾ ‘ਤੇ ਸਵਾਲ ਨਹੀਂ ਉਠਾਉਂਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
RBI ਨੇ ਲਖਨਊ ਦੇ ਇੰਡੀਅਨ ਮਰਕੈਂਟਾਈਲ ਕੋਆਪਰੇਟਿਵ ਬੈਂਕ ਲਿਮਟਿਡ ‘ਤੇ 1 ਲੱਖ ਰੁਪਏ ਦੀ ਨਿਕਾਸੀ ਸੀਮਾ ਸਮੇਤ ਹੋਰ ਵੀ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਆਰਬੀਆਈ ਅਨੁਸਾਰ ਇਹ ਪਾਬੰਦੀਆਂ 28 ਜਨਵਰੀ, …