Breaking News
Home / Punjab / ਹੁਣੇ ਹੁਣੇ ਕਾਂਗਰਸ ਦੇ ਮੁੱਖ ਮੰਤਰੀ ਬਣਾਉਣ ਬਾਰੇ ਆਈ ਵੱਡੀ ਖ਼ਬਰ-ਉਹ ਹੋ ਗਿਆ ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਸੀ

ਹੁਣੇ ਹੁਣੇ ਕਾਂਗਰਸ ਦੇ ਮੁੱਖ ਮੰਤਰੀ ਬਣਾਉਣ ਬਾਰੇ ਆਈ ਵੱਡੀ ਖ਼ਬਰ-ਉਹ ਹੋ ਗਿਆ ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਸੀ

ਕਾਂਗਰਸ ਕੱਲ੍ਹ ਐਤਵਾਰ ਨੂੰ ਪੰਜਾਬ ਵਿਚ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰੇਗੀ। ਇਸ ਦੌਰਾਨ ਚਰਚਾ ਹੈ ਕਿ ਇਸ ਵਾਰ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇਗਾ।

ਉਧਰ, ਇਸ ਸਬੰਧੀ ਹਿਲਜੁਲ ਵੀ ਸਪਸ਼ਟ ਸੰਕੇਤ ਦੇ ਰਹੀ ਹੈ। ਚੰਨੀ ਦੇ 111 ਦਿਨਾਂ ਦੇ ਮੁੱਖ 23 ਫੈਸਲਿਆਂ ਨਾਲ ਕਾਂਗਰਸ ਪਾਰਟੀ ਦਾ ਪੋਸਟਰ ਲਾਂਚ ਕੀਤਾ ਗਿਆ ਹੈ। ਚੰਨੀ ਦੇ ਨਾਂ ਦੇ ਪੋਸਟਰ, ਹੋਡਿੰਗ ਸਣੇ ਹੋਰ ਪ੍ਰਚਾਰ ਸਮੱਗਰੀ ਪੰਜਾਬ ਦੇ 117 ਹਲਕਿਆਂ ‘ਚ ਚੋਣ ਪ੍ਰਚਾਰ ਲਈ ਭੇਜੀ ਗਈ ਹੈ। ਚਰਚਾ ਹੈ ਕਿ ਐਲਾਨ ਤੋਂ ਬਾਅਦ ਪਾਰਟੀ ਚੰਨੀ ਦੇ ਪ੍ਰਚਾਰ ‘ਤੇ ਜ਼ੋਰ ਦੇਵੇਗੀ।ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਚਿਹਰੇ ਲਈ ਚੰਨੀ ਦਾ ਨਾਂ ਫਾਈਨਲ ਹੋ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਕਰਵਾਏ ਸਰਵੇਖਣ ਵਿੱਚ ਵੀ ਚੰਨੀ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਈਆਂ।

ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਰਟੀ ਦੇ ਹਰ ਫੈਸਲੇ ਨਾਲ ਡਟੇ ਰਹਿਣਗੇ। ਉਨ੍ਹਾਂ ਨਿਊਜ਼ 18 ਨੂੰ ਕਿਹਾ ਕਿ ਹਾਈਕਮਾਂਡ ਪੰਜਾਬ ਦੀ ਰਗ-ਰਗ ਨੂੰ ਸਮਝਦੀ ਹੈ।ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਐਤਵਾਰ ਨੂੰ ਸੀਐਮ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਸਕਦੀ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ।

ਸਿੱਧੂ ਨੇ ਨਿਊਜ਼ 18 ਨੂੰ ਕਿਹਾ ਕਿ ਉਹ ਪਾਰਟੀ ਵੱਲੋਂ ਲਏ ਗਏ ਹਰ ਫੈਸਲੇ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ, ‘ਮੈਂ ਚਾਰ ਦਿਨਾਂ ਲਈ ਕਾਂਗਰਸ ‘ਚ ਨਹੀਂ ਆਇਆ ਹਾਂ।’ ਹਾਲ ਹੀ ਵਿੱਚ ਅਜਿਹੀਆਂ ਖਬਰਾਂ ਆਈਆਂ ਸਨ ਕਿ ਸੂਬੇ ਵਿੱਚ ਕਾਂਗਰਸ ਦੇ ਸੀਐਮ ਉਮੀਦਵਾਰ ਨੂੰ ਲੈ ਕੇ ਸੀਐਮ ਚੰਨੀ ਅਤੇ ਸਿੱਧੂ ਵਿਚਾਲੇ ਤਣਾਅ ਚੱਲ ਰਿਹਾ ਹੈ। ਇੰਨਾ ਹੀ ਨਹੀਂ, ਦੋਵੇਂ ਨੇਤਾ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਤੋਂ ਸੂਬੇ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦੀ ਮੰਗ ਕਰ ਰਹੇ ਸਨ।

 

ਕਾਂਗਰਸ ਕੱਲ੍ਹ ਐਤਵਾਰ ਨੂੰ ਪੰਜਾਬ ਵਿਚ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰੇਗੀ। ਇਸ ਦੌਰਾਨ ਚਰਚਾ ਹੈ ਕਿ ਇਸ ਵਾਰ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ …

Leave a Reply

Your email address will not be published. Required fields are marked *