ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਡਬਲਯੂਡਬਲਯੂਈ ਵਰਗੀਆਂ ਅੰਤਰਰਾਸ਼ਟਰੀ ਲੜਾਈਆਂ ਨਾਲ ਆਪਣੀ ਪਛਾਣ ਬਣਾਉਣ ਵਾਲੇ ਗ੍ਰੇਟ ਖਲੀ ਉਰਫ਼ ਦਿਲੀਪ ਸਿੰਘ ਰਾਣਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿਲੀਪ ਸਿੰਘ ਰਾਣਾ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਦਾ ਹਿੱਸਾ ਬਣ ਚੁੱਕੇ ਹਨ।ਬੀਜੇਪੀ ਜੁਆਇਨ ਕਰਨ ਤੋਂ ਬਾਅਦ ਖਲੀ ਨੇ ਪੀਐਮ ਮੋਦੀ ਦੀ ਤਾਰੀਫ਼ ਕੀਤੀ।
ਇਸ ਮੌਕੇ ਦ ਗ੍ਰੇਟ ਖਲੀ ਨੇ ਕਿਹਾ ਕਿ ਬੀਜੇਪੀ ਜੁਆਇਨ ਕਰਕੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਦੇਸ਼ ਬਚਿਆ ਹੋਵੇਗਾ ਜਿਥੇ ਮੈਂ ਰੈਸਲਿੰਗ ਕਰਨ ਨਹੀਂ ਕਰਨ ਗਿਆ ਹੋਵਾਂ। ਪੈਸੇ ਕਮਾਉਣੇ ਹੁੰਦੇ ਤਾਂ ਅਮਰੀਕਾ ਵਿਚ ਹੀ ਰਹਿੰਦਾ ਪਰ ਮੈਂ ਭਾਰਤ ਆਇਆ ਕਿਉਂਕਿ ਦੇਸ਼ ਪ੍ਰਤੀ ਮੇਰੇ ਅੰਦਰ ਪਿਆਰ ਹੈ।
ਮੈਂ ਦੇਖਿਆ ਹੈ ਕਿ ਮੋਦੀ ਦੇ ਰੂੁਪ ਵਿਚ ਦੇਸ਼ ਨੂੰ ਸਹੀ ਪ੍ਰਧਾਨ ਮੰਤਰੀ ਮਿਲਿਆ ਹੈ। ਮੈਨੂੰ ਲੱਗਾ ਕਿ ਕਿਉਂ ਨਾ ਦੇਸ਼ ਵਿਚ ਰਹਿ ਕੇ, ਇਨ੍ਹਾਂ ਨਾਲ ਜੁਡ਼ ਕੇ ਦੇਸ਼ ਨੂੰ ਅੱਗੇ ਲਿਜਾਣ ਵਿਚ ਆਪਣਾ ਯੋਗਦਾਨ ਦੇਵਾਂ। ਉਨ੍ਹਾਂ ਕਿਹਾ ਕਿ ਉਹ ਪੀਐਮ ਮੋਦੀ ਅਤੇ ਬੀਜੇਪੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹਨ।
ਦਲੀਪ ਸਿੰਘ ਰਾਣਾ ਕੇਂਦਰੀ ਮੰਤਰੀ ਜਤੇਂਦਰ ਸਿੰਘ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹਾਲ ਹੀ ‘ਚ ਕਈ ਵੱਡੇ ਸਿਤਾਰੇ ਭਾਜਪਾ ‘ਚ ਸ਼ਾਮਲ ਹੋਏ ਹਨ। ਪੰਜਾਬੀ ਅਦਾਕਾਰਾ ਹੌਬੀ ਧਾਲੀਵਾਲ ਤੇ ਮਾਹੀ ਗਿੱਲ ਇਸ ਹਫਤੇ ਦੇ ਸ਼ੁਰੂ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਦਿਲੀਪ ਸਿੰਘ ਰਾਣਾ ਹੁਣ ਤੱਕ WWF ਵਿੱਚ ਭਾਰਤ ਦਾ ਸਭ ਤੋਂ ਵੱਡਾ ਨਾਮ ਰਿਹਾ ਹੈ। ਦਿਲੀਪ ਸਿੰਘ ਰਾਣਾ ਉਰਫ ਦ ਗ੍ਰੇਟ ਖਲੀ ਨੇ WE ਵਿੱਚ ਰਹਿੰਦੇ ਹੋਏ ਸਾਰੀਆਂ ਵੱਡੀਆਂ ਚੈਂਪੀਅਨਸ਼ਿਪਾਂ ਜਿੱਤੀਆਂ। ਹਾਲਾਂਕਿ ਦਲੀਪ ਸਿੰਘ ਰਾਣਾ ਨੇ ਪਿਛਲੇ ਕਈ ਸਾਲਾਂ ਤੋਂ WWE ਤੋਂ ਦੂਰੀ ਬਣਾ ਰੱਖੀ ਹੈ।ਉਹ ਆਪਣੀ ਇਸ ਸਿਆਸੀ ਇਨਿੰਗ ਦੀ ਸ਼ੁਰੂਆਤ ਨਾਲ ਪੰਜਾਬ ਦੀ ਸਿਆਸਤ ਨੂੰ ਹੋਰ ਭਖਾ ਸਕਦੇ ਹਨ। ਹੁਣ ਰੈਸਲਰ ਗ੍ਰੇਟ ਖਲੀ ਪੰਜਾਬ ਵਿਚ ਬੀਜੇਪੀ ਗਠਜੋਡ਼ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਡਬਲਯੂਡਬਲਯੂਈ ਵਰਗੀਆਂ ਅੰਤਰਰਾਸ਼ਟਰੀ ਲੜਾਈਆਂ ਨਾਲ ਆਪਣੀ ਪਛਾਣ ਬਣਾਉਣ ਵਾਲੇ ਗ੍ਰੇਟ ਖਲੀ ਉਰਫ਼ ਦਿਲੀਪ ਸਿੰਘ ਰਾਣਾ ਭਾਜਪਾ …
Wosm News Punjab Latest News