ਕਾਂਗਰਸ ਪਾਰਟੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਲਈ ਪਾਰਟੀ ਵਿੱਚ ਸ਼ਾਮਲ ਕੀਤਾ ਸੀ ਕਿ ਉਨ੍ਹਾਂ ਨੂੰ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਸਮਰਥਨ ਮਿਲੇਗਾ ਅਤੇ ਆਮ ਆਦਮੀ ਪਾਰਟੀ ਵੱਲ ਜੋ ਨੌਜਵਾਨਾਂ ਦਾ ਰੁਝਾਨ ਵਧਿਆ ਹੈ, ਉਸ ਨੂੰ ਮੂਸੇਵਾਲਾ ਕਾਂਗਰਸ ਪਾਰਟੀ ਵੱਲ ਮੋੜ ਲਵੇਗਾ ਪ੍ਰੰਤੂ ਕਾਂਗਰਸ ਨੇ ਸਿੱਧੂ ਮੂਸੇਵਾਲੇ ਦੀਆਂ ਸੇਵਾਵਾਂ ਹੋਰ ਹਲਕਿਆਂ ਵਿੱਚ ਲੈਣ ਦੀ ਬਜਾਏ ਉਸ ਨੂੰ ਆਪਣੇ ਹਲਕੇ ਤੱਕ ਸੀਮਤ ਕਰ ਦਿੱਤਾ ਹੈ।
ਸਿੱਧੂ ਮੂਸੇਵਾਲਾ ਆਪਣੇ ਪੱਧਰ ਉਤੇ ਮਾਨਸਾ ਵਿਚ ਆਪਣੀ ਚੋਣ ਮੁਹਿੰਮ ਚਲਾ ਰਿਹਾ ਹੈ ਪ੍ਰੰਤੂ ਕਾਂਗਰਸ ਦੇ ਕਿਸੇ ਵੀ ਵੱਡੇ ਲੀਡਰ ਨੇ ਸਿੱਧੂ ਮੂਸੇਵਾਲੇ ਦਾ ਸਾਥ ਨਹੀਂ ਦਿੱਤਾ ਅਤੇ ਉਹ ਹਲਕੇ ਵਿਚ ਇਕੱਲਾ ਹੀ ਮਿਹਨਤ ਕਰ ਰਿਹਾ ਹੈ।ਕਾਂਗਰਸ ਹਾਈਕਮਾਨ ਵੱਲੋਂ ਇਸ ਹਲਕੇ ਨੂੰ ਲਾਵਾਰਿਸ ਛੱਡ ਦੇਣ ਨਾਲ ਉਹ ਸਥਿਤੀ ਨਹੀਂ ਬਣੀ ਜਿਸ ਦੀ ਆਸ ਸਿੱਧੂ ਮੂਸੇਵਾਲਾ ਨੂੰ ਸੀ। ਇਥੇ ਕਾਂਗਰਸ ਅਤੇ ਆਮ ਪਾਰਟੀ ਦੇ ਉਮੀਦਵਾਰ ਦੀ ਜਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ।
ਪਿੰਡਾਂ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਦਾ ਰੁਝਾਨ ਹੋਵੇ ਪਰ ਸ਼ਹਿਰ ਵਿੱਚ ਮੂਸੇਵਾਲਾ ਦੀ ਪੁਜੀਸ਼ਨ ਚੰਗੀ ਦੱਸੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਪ੍ਰੇਮ ਅਰੋੜਾ ਅਕਾਲੀ ਦਲ ਦੀ ਰਵਾਇਤੀ ਵੋਟਾਂ ਨੂੰ ਖੋਰਾ ਲੱਗਣ ਤੋਂ ਬਚਾਅ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਉਮੀਦਵਾਰ ਜੀਵਨ ਦਾਸ ਬਾਬਾ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਹੀ ਨਹੀਂ ਕੀਤੀ।
ਸੰਯੁਕਤ ਸਮਾਜ ਮੋਰਚੇ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿਚੋਂ ਹਟਾ ਲਿਆ ਹੈ। ਇਸ ਦਾ ਲਾਭ ਕਿਸ ਪਾਰਟੀ ਨੂੰ ਪਹੁੰਚੇਗਾ, ਇਹ ਤਾਂ ਚੋਣ ਨਤੀਜੇ ਹੀ ਦੱਸਣਗੇ ਪ੍ਰੰਤੂ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਜੇਕਰ ਕੁਝ ਦਿਨਾਂ ਅੰਦਰ ਹਾਈਕਮਾਨ ਨੇ ਫੈਸਲਾ ਲੈ ਕੇ ਪ੍ਰਚਾਰ ਨਹੀਂ ਕੀਤਾ ਤਾਂ ਇਸ ਦਾ ਖਮਿਆਜਾ ਵੀ ਭੁਗਤਣਾ ਪੈ ਸਕਦਾ ਹੈ।
ਸਿੱਧੂ ਮੂਸੇਵਾਲੇ ਦੀ ਸੀਟ ਦਾ ਅਸਰ ਨਾਲ ਲੱਗਦੇ ਹਲਕਿਆਂ ਵਿਚ ਵੀ ਪਵੇਗਾ ਕਿਉਂਕਿ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਕੋਈ ਰੈਲੀ ਨਹੀਂ ਕੀਤੀ ਗਈ ਜਿਸ ਦਾ ਕਾਂਗਰਸ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। news source: news18punjab
ਕਾਂਗਰਸ ਪਾਰਟੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਲਈ ਪਾਰਟੀ ਵਿੱਚ ਸ਼ਾਮਲ ਕੀਤਾ ਸੀ ਕਿ ਉਨ੍ਹਾਂ ਨੂੰ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਸਮਰਥਨ ਮਿਲੇਗਾ ਅਤੇ ਆਮ ਆਦਮੀ ਪਾਰਟੀ ਵੱਲ …