Breaking News
Home / Punjab / ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕੀਤੀ ਪੰਜਾਬ ਦੇ ਮੰਤਰੀਆਂ ਦੀ ਲਿਸਟ

ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕੀਤੀ ਪੰਜਾਬ ਦੇ ਮੰਤਰੀਆਂ ਦੀ ਲਿਸਟ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਕਾਬਲੇਗੌਰ ਹੈ ਕਿ ਮਾਨ ਦੀ ਨਵੇਂ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਜਾਰੀ ਕੀਤਾ ਹੈ। ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।  ਭਗਵੰਤ ਮਾਨ ਨੇ ਸੂਚੀ ‘ਚ 12 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ  ਜਦਕਿ ਅਜੇ ਮਹਿਕਮਿਆਂ ਦੀ ਵੰਡ ਹੋਣੀ ਬਾਕੀ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ …

Leave a Reply

Your email address will not be published. Required fields are marked *