ਮਹਿੰਗਾਈ ਨੇ ਆਮ ਆਦਮੀ ਨੂੰ ਦੋਹਰੀ ਮਾਰ ਮਾਰੀ ਹੈ। ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵੀ ਵਧ ਗਈ ਹੈ। ਦੇਸ਼ ਵਿੱਚ ਅੱਜ ਤੋਂ ਘਰੇਲੂ ਐਲਪੀਡੀ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਹੁਣ ਤੱਕ ਉੱਤਰ ਪ੍ਰਦੇਸ਼, ਪੰਜਾਬ ਸਮੇਤ 5 ਰਾਜਾਂ ‘ਚ ਚੋਣਾਂ ਹੋਣ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਰਸੋਈ ਗੈਸ ਸਿਲੰਡਰ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਰਾਹਤ ਮਿਲ ਰਹੀ ਸੀ। ਆਖ਼ਰੀ ਵਾਰ ਘਰੇਲੂ ਐਲਪੀਜੀ ਸਿਲੰਡਰ ਦੇ ਰੇਟ 6 ਅਕਤੂਬਰ 2021 ਨੂੰ ਬਦਲੇ ਗਏ ਸਨ।
ਕਿਸ ਸ਼ਹਿਰ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਕਿੰਨੀ ਹੈ?
ਅੱਜ ਤੋਂ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 899.50 ਰੁਪਏ ਤੋਂ ਵਧ ਕੇ 949.5 ਰੁਪਏ ਹੋ ਗਈ ਹੈ। ਮੁੰਬਈ ਵਿੱਚ ਘਰੇਲੂ ਐਲਪੀਜੀ ਸਿਲੰਡਰ ਲਈ ਤੁਹਾਨੂੰ 949.50 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ ਅਤੇ ਜੇਕਰ ਤੁਸੀਂ ਕੋਲਕਾਤਾ ਵਿੱਚ ਘਰੇਲੂ ਐਲਪੀਜੀ ਸਿਲੰਡਰ ਲੈਂਦੇ ਹੋ ਤਾਂ ਤੁਹਾਨੂੰ 976 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਇੱਥੇ ਪਹਿਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 926 ਰੁਪਏ ਸੀ। ਚੇਨਈ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 915.50 ਰੁਪਏ ਤੋਂ ਵਧ ਕੇ 965.50 ਰੁਪਏ ਹੋ ਗਈ ਹੈ।
ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 938 ਰੁਪਏ ਤੋਂ ਵਧ ਕੇ 987.5 ਰੁਪਏ ਹੋ ਗਈ ਹੈ। ਉਥੇ ਹੀ ਬਿਹਾਰ ਦੇ ਪਟਨਾ ‘ਚ ਹੁਣ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 1039.5 ਰੁਪਏ ‘ਚ ਮਿਲੇਗਾ, ਜੋ ਪਹਿਲਾਂ 998 ਰੁਪਏ ‘ਚ ਸੀ।
ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਬਾਜ਼ਾਰਾਂ ‘ਚ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ, ਜਿਸ ਦਾ ਅਸਰ ਭਾਰਤ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਮਾਰਚ 2022 ਦਰਮਿਆਨ ਵਪਾਰਕ ਸਿਲੰਡਰ ਦੀ ਕੀਮਤ ਵਿੱਚ 275 ਰੁਪਏ ਦਾ ਵਾਧਾ ਹੋਇਆ ਸੀ, ਜਦੋਂ ਕਿ 1 ਮਾਰਚ 2021 ਤੋਂ 2022 ਦਰਮਿਆਨ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਸਿਰਫ਼ 81 ਰੁਪਏ ਦਾ ਵਾਧਾ ਹੋਇਆ ਸੀ।
ਮਹਿੰਗਾਈ ਨੇ ਆਮ ਆਦਮੀ ਨੂੰ ਦੋਹਰੀ ਮਾਰ ਮਾਰੀ ਹੈ। ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵੀ ਵਧ ਗਈ ਹੈ। ਦੇਸ਼ ਵਿੱਚ ਅੱਜ ਤੋਂ ਘਰੇਲੂ …