ਪੰਜਾਬ ਸਰਕਾਰ ਵੱਲੋਂ 23 ਮਾਰਚ 2022 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਇਸ ਦਿਨ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰ ਦੇ ਛੁੱਟੀ ਦੇ ਐਲਾਨ ਮਗਰੋਂ ਪੰਜਵੀਂ ਜਮਾਤ ਦਾ ਪੇਪਰ ਮੁਲਤਵੀ ਕਰਦਾ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ 23 ਮਾਰਚ 2022 ਨੂੰ ਜਿਹੜਾ ਪੇਪਰ ਮੁਲਤਵੀ ਹੋਇਆ ਹੈ ਉਹ ਹੁਣ 02-04-2022 ਨੂੰ ਸਵੇਰੇ 10:30 ਵਜੇ ਹੋਵੇਗਾ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜਾ ਦੀ ਛੁੱਟੀ ਕਰਕੇ ਇਹ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭ ਦੇ ਪਹਿਲੇ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਦੌਰਾਨ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ 23 ਮਾਰਚ 2022 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਇਸ ਦਿਨ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰ …
Wosm News Punjab Latest News