ਕਿਸਾਨ ਵੀਰਾਂ ਨੂੰ ਇਸ ਵਾਰ ਝੋਨੇ ਦੀ ਬਿਜਾਈ ਲਈ ਮਜਦੂਰਾਂ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਇਸ ਵਾਰ ਵੱਡੀ ਗਿਣਤੀ ਵਿੱਚ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਪਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਉੱਤੇ ਨਿਰਭਰ ਕਰਦੀ ਹੈ ਯਾਨੀ ਕਿ ਜੇਕਰ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਇਸਦਾ ਪੂਰਾ ਗਿਆਨ ਹੈ ਤਾਂ ਇਹ ਝੋਨੇ ਦੀ ਬਿਜਾਈ ਦਾ ਇੱਕ ਬਹੁਤ ਸਫਲ, ਭਰੋਸੇਯੋਗ ਅਤੇ ਕਾਫੀ ਸਸਤਾ ਤਰੀਕਾ ਹੈ।
ਪਰ ਜਿਸ ਇਲਾਕੇ ਵਿੱਚ ਕਿਸਾਨਾਂ ਨੂੰ ਇਸ ਬਾਰੇ ਜਿਆਦਾ ਜਾਣਕਾਰੀ ਨਹੀਂ ਹੈ ਉਨ੍ਹਾਂ ਥਾਵਾਂ ਉੱਤੇ ਸਿੱਧੀ ਬਿਜਾਈ ਤੋਂ ਬਾਅਦ ਫਸਲ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨਦੀਨ ਉੱਘ ਚੁੱਕੇ ਹਨ। ਇਸੇ ਕਾਰਨ ਬਹੁਤੀਆਂ ਨਦੀਨਨਾਸ਼ਕ ਬਣਾਉਣ ਵਾਲੀਆਂ ਕੰਪਨੀਆਂ ਵੱਲੋਂ ਵੀ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।
ਇਨ੍ਹਾਂ ਕੰਪਨੀਆਂ ਵੱਲੋਂ ਨਦੀਨਾਂ ਦੇ ਖਾਤਮੇਂ ਲਈ ਕਈ ਅਜਿਹੀਆਂ ਦਵਾਈਆਂ ਪਾਉਣ ਦੀ ਸਿਫਾਰਿਸ਼ ਕੀਤੀ ਜਾ ਰਹੀ ਹੈ ਜੋ ਕਿ ਫਸਲ ਲਈ ਨੁਕਸਾਨਦਾਇਕ ਹੋ ਸਕਦੀਆਂ ਹਨ ਅਤੇ ਇਸਦਾ ਅਸਰ ਝਾੜ ਉਤੇ ਪੈ ਸਕਦਾ ਹੈ।ਇਸ ਲਈ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਵਿਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਸਿਫਾਰਿਸ਼ ਤੋਂ ਬਿਨਾ ਕਿਸੇ ਵੀ ਪ੍ਰਕਾਰ ਦੀ ਦਵਾਈ ਦਾ ਇਸਤੇਮਾਲ ਨਾ ਕਰਨ।
ਇਸੇ ਤਰਾਂ ਕੁਝ ਕਿਸਾਨ ਬਿਜਾਈ ਤੋਂ ਤੁਰੰਤ ਬਾਅਦ ਹੀ ਪਾਣੀ ਲਗਾ ਦਿੰਦੇ ਹਨ ਜੋ ਕਿ ਬਿਲਕੁਲ ਗਲਤ ਹੈ। ਸਿੱਧੀ ਬਿਜਾਈ ਤੋਂ ਬਾਅਦ ਪਹਿਲਾਂ ਪਾਣੀ 21 ਦਿਨ ਬਾਅਦ ਹੀ ਲਾਉਣਾ ਚਾਹੀਦਾ ਹੈ। ਇਸੇ ਤਰਾਂ ਕਿਸਾਨ ਬਹੁਤੀਆਂ ਗਲਤੀਆਂ ਕਾਰਨ ਝੋਨੇ ਦੀ ਸਿੱਧੀ ਬਿਜਾਈ ਨੂੰ ਪੁੱਠੀ ਬਿਜਾਈ ਬਣਾ ਲੈਂਦੇ ਹਨ ਅਤੇ ਬਾਦ ਵਿੱਚ ਉਨ੍ਹਾਂ ਨੂੰ ਨੁਕਸਾਨ ਝੇਲਣਾ ਪੈਂਦਾ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਸਹੀ ਤਕਨੀਕ ਜਾਨਣ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਿਸਾਨ ਵੀਰਾਂ ਨੂੰ ਇਸ ਵਾਰ ਝੋਨੇ ਦੀ ਬਿਜਾਈ ਲਈ ਮਜਦੂਰਾਂ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਇਸ ਵਾਰ ਵੱਡੀ ਗਿਣਤੀ ਵਿੱਚ ਕਿਸਾਨ ਝੋਨੇ ਦੀ …