Breaking News
Home / Punjab / ਰਿਕਾਰਡ ਤੋੜ ਗਰਮੀ ਨੇ ਲੋਕਾਂ ਦੀ ਕਢਾਈ ਲੱਸੀ-ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਅੱਜ ਪਊ ਮੀਂਹ

ਰਿਕਾਰਡ ਤੋੜ ਗਰਮੀ ਨੇ ਲੋਕਾਂ ਦੀ ਕਢਾਈ ਲੱਸੀ-ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਅੱਜ ਪਊ ਮੀਂਹ

ਉੱਤਰੀ ਭਾਰਤ ‘ਚ ਗਰਮੀ ਨਿੱਤ ਨਵੇਂ ਰਿਕਾਰਡ ਤੋੜ ਰਹੀ ਹੈ। ਦਿੱਲੀ ‘ਚ ਮੰਗਲਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹੀਟਵੇਵ ਦੇ ਹਾਲਾਤ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਤਾਪਮਾਨ ਦੇ ਲਿਹਾਜ਼ ਨਾਲ ਮੰਗਲਵਾਰ (19 ਅਪ੍ਰੈਲ) ਇਸ ਸੀਜ਼ਨ ਦਾ ਹੀ ਨਹੀਂ ਸਗੋਂ 11 ਸਾਲਾਂ ਦਾ ਸਭ ਤੋਂ ਗਰਮ ਦਿਨ ਵੀ ਰਿਹਾ। ਉੱਤਰਾਖੰਡ, ਹਿਮਾਚਲ ਤੇ ਜੰਮੂ ਦਾ ਵੀ ਇਹੀ ਹਾਲ ਸੀ। ਹਰ ਪਾਸੇ ਰਿਕਾਰਡ ਤਾਪਮਾਨ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2011 ‘ਚ 19 ਅਪ੍ਰੈਲ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੀ। ਇਸ ਦੇ ਨਾਲ ਹੀ 2012 ਤੋਂ ਲੈ ਕੇ ਪਿਛਲੇ ਸਾਲ ਅਪ੍ਰੈਲ ‘ਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ। ਮੰਗਲਵਾਰ ਸਵੇਰੇ ਧੁੱਪ ਨਿਕਲੀ। ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਸੂਰਜ ਵੀ ਚਮਕਦਾ ਗਿਆ। ਦੁਪਹਿਰ ਬਾਅਦ ਲੋਕਾਂ ਨੇ ਗਰਮ ਹਵਾਵਾਂ ਦਾ ਝਟਕਾ ਮਹਿਸੂਸ ਕੀਤਾ।

ਗਰਜ ਦੇ ਨਾਲ ਹਲਕੀ ਬਾਰਿਸ਼ ਨਾਲ ਗਰਮੀ ਤੋਂ ਮਿਲੇਗੀ ਰਾਹਤ – ਸਰਗਰਮ ਪੱਛਮੀ ਗੜਬੜੀ ਦਾ ਅਸਰ ਬੁੱਧਵਾਰ ਤੋਂ ਦਿੱਲੀ ਦੇ ਮੌਸਮ ‘ਤੇ ਨਜ਼ਰ ਆਉਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 41 ਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ ਪਰ ਸ਼ਾਮ ਤੋਂ ਬਾਅਦ ਮੌਸਮ ਬਦਲ ਸਕਦਾ ਹੈ। ਰਾਤ ਵੇਲੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ‘ਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਉੱਤਰਾਖੰਡ ‘ਚ ਤੇਜ਼ ਧੁੱਪ ਕਾਰਨ ਮੈਦਾਨੀ ਇਲਾਕਿਆਂ ‘ਚ ਤੇਜ਼ ਗਰਮੀ ਦਾ ਕਹਿਰ ਜਾਰੀ ਹੈ। ਪਾਰਾ ਸਿਖਰ ‘ਤੇ ਪਹੁੰਚਣ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੰਗਲਵਾਰ ਸੀਜ਼ਨ ਦਾ ਹੁਣ ਤਕ ਦਾ ਸਭ ਤੋਂ ਗਰਮ ਦਿਨ ਰਿਹਾ। ਉਥੇ ਹੀ ਅਪ੍ਰੈਲ ‘ਚ ਪਾਰਾ ਨੇ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਅਪ੍ਰੈਲ ਪਿਛਲੇ 13 ਸਾਲਾਂ ‘ਚ ਸਭ ਤੋਂ ਗਰਮ ਰਿਹਾ ਹੈ। ਜ਼ਿਆਦਾਤਰ ਮੈਦਾਨੀ ਇਲਾਕਿਆਂ ‘ਚ ਪਾਰਾ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 19 ਅਪ੍ਰੈਲ ਨੂੰ ਹਿਮਾਚਲ ਦੇ ਊਨਾ ‘ਚ ਗਰਮੀ ਦਾ 25 ਸਾਲ ਦਾ ਰਿਕਾਰਡ ਟੁੱਟ ਗਿਆ ਸੀ। ਊਨਾ ‘ਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19.4 ਡਿਗਰੀ ਸੈਲਸੀਅਸ ਰਿਹਾ। ਸਾਲ 1997 ‘ਚ 19 ਅਪ੍ਰੈਲ ਨੂੰ ਊਨਾ ‘ਚ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ ਸੀ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਤੋਂ ਸੂਬੇ ‘ਚ ਮੌਸਮ ਬਦਲ ਸਕਦਾ ਹੈ। ਪਹਾੜੀ ਖੇਤਰਾਂ ‘ਚ ਵੱਖ-ਵੱਖ ਥਾਵਾਂ ‘ਤੇ ਗਰਜ ਤੇ ਗੜੇ ਪੈ ਸਕਦੇ ਹਨ। ਜਦਕਿ ਮੈਦਾਨੀ ਇਲਾਕਿਆਂ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ।

ਕਸ਼ਮੀਰ, ਜੰਮੂ ‘ਚ ਮੀਂਹ ਕਾਰਨ ਗਰਮੀ ਤੋਂ ਰਾਹਤ – ਮੌਸਮ ਵਿਭਾਗ ਦੀ ਭਵਿੱਖਬਾਣੀ ਸਹੀ ਸਾਬਤ ਹੋਈ ਤੇ ਮੰਗਲਵਾਰ ਨੂੰ ਕਸ਼ਮੀਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਸ਼ੁਰੂ ਹੋ ਗਈ। ਇਸ ਕਾਰਨ ਆਮ ਨਾਲੋਂ ਉਪਰ ਚੱਲ ਰਿਹਾ ਤਾਪਮਾਨ ਵੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਜੰਮੂ ‘ਚ ਦਿਨ ਭਰ ਤੇਜ਼ ਧੁੱਪ ਕਾਰਨ ਲੋਕ ਪ੍ਰੇਸ਼ਾਨ ਰਹੇ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੂੜ ਭਰੀ ਹਨੇਰੀ, ਅੱਜ ਮੀਂਹ ਦੀ ਸੰਭਾਵਨਾ – ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਧੂੜ ਭਰੀ ਹਨੇਰੀ ਆਈ। ਇਸ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਹੋਈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਗਰਮੀ ਕਾਰਨ ਤਾਪਮਾਨ ਵਧ ਗਿਆ ਤੇ ਲੋਕਾਂ ਨੂੰ ਕਹਿਰ ਦੀ ਗਰਮੀ ਝੱਲਣੀ ਪਈ। ਇੰਡੀਆ ਮੈਟਰੋਲਾਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਮੰਗਲਵਾਰ ਨੂੰ ਮੁਕਤਸਰ ‘ਚ ਦਿਨ ਦਾ ਤਾਪਮਾਨ 43.1 ਡਿਗਰੀ ਸੈਲਸੀਅਸ ਰਿਹਾ। ਇਹ ਤੀਜਾ ਦਿਨ ਸੀ ਜਦੋਂ ਮੁਕਤਸਰ ਪੰਜਾਬ ‘ਚ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਵਾ ਚੱਲੇਗੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ‘ਚ ਤੂਫ਼ਾਨ ਆ ਸਕਦਾ ਹੈ। ਹਾਲਾਂਕਿ 22 ਅਪ੍ਰੈਲ ਤੋਂ ਬਾਅਦ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ।

ਉੱਤਰੀ ਭਾਰਤ ‘ਚ ਗਰਮੀ ਨਿੱਤ ਨਵੇਂ ਰਿਕਾਰਡ ਤੋੜ ਰਹੀ ਹੈ। ਦਿੱਲੀ ‘ਚ ਮੰਗਲਵਾਰ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹੀਟਵੇਵ ਦੇ ਹਾਲਾਤ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਤਾਪਮਾਨ ਦੇ ਲਿਹਾਜ਼ …

Leave a Reply

Your email address will not be published. Required fields are marked *