Breaking News
Home / Punjab / ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਚ ਆ ਗਈ ਵੱਡੀ ਖਬਰ, ਹੋਈਆਂ ਗ੍ਰਿਫਤਾਰੀਆਂ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਚ ਆ ਗਈ ਵੱਡੀ ਖਬਰ, ਹੋਈਆਂ ਗ੍ਰਿਫਤਾਰੀਆਂ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਜਿਥੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਗੈਂਗਸਟਰਾਂ ਵੱਲੋਂ ਜਿਥੇ ਵੱਖ-ਵੱਖ ਖੇਤਰ ਦੀਆਂ ਹਸਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਕੀਤੀਆਂ ਇਨ੍ਹਾਂ ਘਟਨਾਵਾਂ ਦੇ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ । ਅਜਿਹੀਆਂ ਘਟਨਾਵਾਂ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਅਜਿਹੇ ਗੈਰ ਸਮਾਜਿਕ ਅਨਸਰਾਂ ਵਲੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਹੁਣ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਬੀਤੇ ਮਹੀਨੇ ਜਿਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਕੁਝ ਅਣਪਛਾਤੇ ਲੋਕਾਂ ਵੱਲੋਂ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਨਕੋਦਰ ਦੇ ਅਧੀਨ ਆਉਂਦੇ ਪਿੰਡ ਮੱਲੀਆਂ ਦੇ ਵਿੱਚ ਇੱਕ ਟੂਰਨਾਮੈਂਟ ਦੌਰਾਨ ਪਹੁੰਚਿਆ ਹੋਇਆ ਸੀ। ਉਥੇ ਹੀ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਉੱਪਰ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਪੁਲਿਸ ਵੱਲੋਂ ਤੇ ਇਸ ਮਾਮਲੇ ਦੀ ਜਾਂਚ ਤੇਜੀ ਨਾਲ ਕੀਤੀ ਗਈ ਅਤੇ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਰਿਆਣਾ ਦੇ ਗੁੜਗਾਓਂ ਦੇ ਸ਼ਾਰਪਸ਼ੂਟਰ ਵਿਕਾਸ ਮਾਹਲੇ ਅਤੇ ਉਸਦੇ ਇੱਕ ਸਾਥੀ ਫੌਜੀ ਨੂੰ ਜਲੰਧਰ ਦੀ ਪੰਜਾਬ ਪੁਲਿਸ ਅਤੇ ਦਿੱਲੀ ਦੀ ਪੁਲਿਸ ਵੱਲੋਂ ਮਿਲ ਕੇ ਕਾਬੂ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਨਾਲ ਜੁੜੇ ਹੋਏ ਬਹੁਤ ਸਾਰੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਸੀ। ਸ਼ਨੀਵਾਰ ਨੂੰ ਟੀਮ ਵੱਲੋਂ ਜਿੱਥੇ ਇਕ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਇਨ੍ਹਾਂ ਦੋਹਾਂ ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਉਥੇ ਹੀ ਦਿੱਲੀ ਪੁਲਿਸ ਵੱਲੋਂ ਅਤੇ ਪੰਜਾਬ ਪੁਲਸ ਵਲੋਂ ਅਜੇ ਇਨ੍ਹਾਂ ਦੋਸ਼ੀਆਂ ਕੋਲੋਂ ਦਿੱਲੀ ਵਿੱਚ ਹੀ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਵੀ ਕੁਝ ਗੈਂਗਸਟਰਾਂ ਨੂੰ ਪੁਲਿਸ ਵੱਲੋਂ ਇਸ ਮਾਮਲੇ ਨਾਲ ਜਾਂਚ ਕਰਨ ਵਾਸਤੇ ਹਿਰਾਸਤ ਵਿਚ ਲਿਆ ਗਿਆ ਸੀ।

ਆਈ ਤਾਜ਼ਾ ਵੱਡੀ ਖਬਰ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਜਿਥੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ …

Leave a Reply

Your email address will not be published. Required fields are marked *