ਪੰਜਾਬੀ ਗਾਇਕ ਅਭਿਨੇਤਾ ਤੇ ਨਿਰਦੇਸ਼ਕ ਪਰਮੀਸ਼ ਵਰਮਾ ਹੁਣ ਆਪਣੇ ਮੋਢਿਆਂ ‘ਤੇ ਹੋਰ ਜ਼ਿੰਮੇਵਾਰੀਆਂ ਦਾ ਸਵਾਗਤ ਕਰਨ ਲਈ ਤਿਆਰ ਹਨ। ਪਰਮੀਸ਼ ਦੇ ਸਾਰੇ ਪ੍ਰਸ਼ੰਸਕ ਬਹੁਤ ਖੁਸ਼ ਹਨ ਕਿਉਂਕਿ ਕਲਾਕਾਰ ਨੇ ਹਾਲ ਹੀ ‘ਚ ਆਪਣੀ ਪਤਨੀ ਗੀਤ ਗਰੇਵਾਲ ਨਾਲ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ।
ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ ‘ਚ ਉਸ ਦੀ ਪਤਨੀ ਗੀਤ ਪਰਮੀਸ਼ ਦੀਆਂ ਬਾਹਾਂ ‘ਚ ਲਿਪਟੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਪਰਮੀਸ਼ ਨੇ ਪੋਸਟ ਦੇ ਕੈਪਸ਼ਨ ‘ਚ ਆਪਣੇ ਪ੍ਰਸ਼ੰਸਕਾਂ ਨਾਲ ਉਨ੍ਹਾਂ ਦੇ ਮਾਤਾ-ਪਿਤਾ ਬਣਨ ਦੀ ਖੁਸ਼ਖਬਰੀ ਵੀ ਸਾਂਝੀ ਕੀਤੀ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਜ਼ਾਹਰ ਕੀਤਾ ਕਿ ਉਹ ਇਹ ਖਬਰ ਸਾਂਝੀ ਕਰ ਕੇ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ।
ਇਹ ਜੋੜਾ ਪਿਛਲੇ ਸਾਲ ਅਕਤੂਬਰ ‘ਚ ਵਿਆਹ ਦੇ ਬੰਧਨ ‘ਚ ਬੱਝ ਗਿਆ ਸੀ ਜਦੋਂ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਨੇ ਇੰਟਰਨੈੱਟ ‘ਤੇ ਵੀ ਧਮਾਲ ਮਚਾ ਦਿੱਤੀ ਸੀ। ਇਹ ਜੋੜੀ ਬੇਹੱਦ ਖੂਬਸੂਰਤ ਲੱਗ ਰਹੀ ਸੀ ਤੇ ਬਿਹਤਰੀਨ ਜੋੜੀ ਬਣੀ।
ਪਰਮੀਸ਼ ਨੇ ਗੀਤ ਨੂੰ ਆਪਣੀ ਮੰਗਣੀ ‘ਤੇ ਤੋਹਫ਼ੇ ਵਜੋਂ ਇਕ ਸ਼ਾਨਦਾਰ ਬੈਂਟਲੇ ਕਾਰ ਵੀ ਦਿੱਤੀ। ਹੁਣ ਆਪਣੇ ਵਿਆਹ ਦੇ ਛੇ ਮਹੀਨਿਆਂ ਬਾਅਦ ਜੋੜੇ ਨੇ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ ਤੇ ਜੋੜੇ ਲਈ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦੇ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਗਾਇਕ ਅਭਿਨੇਤਾ ਤੇ ਨਿਰਦੇਸ਼ਕ ਪਰਮੀਸ਼ ਵਰਮਾ ਹੁਣ ਆਪਣੇ ਮੋਢਿਆਂ ‘ਤੇ ਹੋਰ ਜ਼ਿੰਮੇਵਾਰੀਆਂ ਦਾ ਸਵਾਗਤ ਕਰਨ ਲਈ ਤਿਆਰ ਹਨ। ਪਰਮੀਸ਼ ਦੇ ਸਾਰੇ ਪ੍ਰਸ਼ੰਸਕ ਬਹੁਤ ਖੁਸ਼ ਹਨ ਕਿਉਂਕਿ ਕਲਾਕਾਰ ਨੇ ਹਾਲ …