ਡੀਏਪੀ ਖਾਦ ਦੇ ਭਾਅ ਵਿੱਚ 300 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤੇ ਜਾਣ ਕਾਰਨ ਕਿਸਾਨਾਂ ਅੰਦਰ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇੱਕ ਹੋਰ ਝਟਕਾ ਦਿੰਦਿਆਂ ਮਿਊਰੇਟ ਆਫ ਪੋਟਾਸ਼ ਖਾਦ ਦੇ ਭਾਅ ਵਿੱਚ 1200 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਹੁਣ ਪੋਟਾਸ਼ ਖਾਦ ਦਾ ਗੱਟਾ 1100 ਦੀ ਬਜਾਏ 1700 ਰੁਪਏ ਦਾ ਮਿਲੇਗਾ। ਫਿਲਹਾਲ ਸਰਕਾਰ ਨੇ ਯੂਰੀਆ ਖਾਦ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਕੀਤਾ। ਡੀਏਪੀ ਤੋਂ ਬਾਅਦ ਮਿਊਰੇਟ ਆਫ ਪੋਟਾਸ਼ ਖਾਦ ਦੇ ਭਾਅ ਵਿੱਚ ਵਾਧਾ ਕੀਤੇ ਜਾਣ ਬਾਅਦ ਕਿਸਾਨਾਂ ਤੇ ਕਰੋੜਾਂ ਰੁਪਏ ਦਾ ਆਰਥਿਕ ਬੋਝ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਟਿਕੈਤ ਲੱਖੋਵਾਲ ਦੇ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਖਾਦਾਂ ਕੀੜੇਮਾਰ ਦਵਾਈਆਂ ਅਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਿਸਾਨਾਂ ‘ਤੇ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਭਾਅ ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ ਜਦੋਂਕਿ ਹੁਣ ਪੋਟਾਸ਼ ਖਾਦ ਵਿਚ 1200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਪੋਟਾਸ਼ ਖਾਦ ਦਾ ਗੱਟਾ ਕਿਸਾਨਾਂ ਨੂੰ 1100 ਦੀ ਬਜਾਏ 1700 ਰੁਪਏ ਦਾ ਮਿਲੇਗਾ। ਉਨ੍ਹਾਂ ਕਿਹਾ ਕਿ ਖੇਤੀ ਤੇ ਲਾਗਤ ਖਰਚਾ ਦਿਨੋਂ ਦਿਨ ਵਧ ਰਿਹਾ ਹੈ ਜਦੋਂਕਿ ਆਮਦਨ ਘਟ ਰਹੀ ਹੈ ਜਿਸ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ।
ਉਨ੍ਹਾਂ ਕਿਹਾ ਕਿ ਫਸਲਾਂ ਦੇ ਭਾਅ ਵਿੱਚ ਮਾਮੂਲੀ ਵਾਧਾ ਕੀਤਾ ਜਾਂਦਾ ਹੈ ਜਦੋਂਕਿ ਖੇਤੀ ਵਸਤਾਂ ਦਾ ਭਾਅ ਆਸਮਾਨ ਨੂੰ ਛੂਹ ਰਿਹਾ ਹੈ।ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੀਐਂਡਕੇ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਸਬਸਿਡੀ 21 ਹਜ਼ਾਰ ਕਰੋੜ ਤੋਂ ਵਧਾ ਕੇ 60939.23 ਕਰੋੜ ਦਾ ਨਿਗੂਣਾ ਵਾਧਾ ਕੀਤਾ ਗਿਆ ਸੀ ਜਿਸ ਕਾਰਨ ਕੰਪਨੀਆਂ ਨੇ ਖਾਦਾਂ ਦੇ ਰੇਟ ਵਧਾ ਦਿੱਤੇ ਹਨ।
ਉਨ੍ਹਾਂ ਦੱਸਿਆ ਕਿ ਅਧਿਕਾਰਤ ਅਨੁਮਾਨ ਦੇ ਅਨੁਸਾਰ ਇਸ ਵਾਰ ਸਾਲ 2022 ਚ ਸਾਉਣੀ ਦੇ ਸੀਜ਼ਨ ਲਈ ਪੂਰੇ ਦੇਸ਼ ਦੇ ਕਿਸਾਨ ਡੀਏਪੀ ਖਾਦ ਦੀ 58.82 ਲੱਖ ਟਨ ਦੀ ਵਰਤੋਂ ਕਰਦੇ ਹਨ ਜਦੋਂ ਕਿ ਪੋਟਾਸ਼ ਖਾਦ ਦੀ 19.821 ਲੱਖ ਟਨ ਦੀ ਵਰਤੋਂ ਕਰਨਗੇ। ਇਸ ਤਰ੍ਹਾਂ ਦੋਵਾਂ ਖਾਦਾਂ ਦੇ ਰੇਟ ਵਧਾਏ ਜਾਣ ਕਾਰਨ ਕਿਸਾਨਾਂ ਉੱਪਰ ਕਰੋੜਾਂ ਰੁਪਏ ਦਾ ਵਾਧੂ ਆਰਥਿਕ ਬੋਝ ਪਵੇਗਾ।
ਕਿਸਾਨ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਖਾਦਾਂ ਦੀਆਂ ਬਦਲੀਆਂ ਅੰਤਰਰਾਸ਼ਟਰੀ ਕੀਮਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧ ਰਹੇ ਖੇਤੀ ਲਾਗਤ ਖ਼ਰਚਿਆਂ ਨੂੰ ਵੇਖਦਿਆਂ ਖਾਦਾਂ ਦੀ ਸਬਸਿਡੀ ਦਾ ਬਜਟ 3 ਲੱਖ ਕਰੋੜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤਾ ਸੀ ਜਦੋਂਕਿ ਇਸ ਵਾਰ ਕਣਕ ਦਾ ਝਾੜ ਬਹੁਤ ਘੱਟ ਨਿਕਲਿਆ ਹੈ। ਇਸ ਲਈ ਕੇਂਦਰ ਸਰਕਾਰ ਕਿਸਾਨਾਂ ਨੂੰ ਪੰਦਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ
ਡੀਏਪੀ ਖਾਦ ਦੇ ਭਾਅ ਵਿੱਚ 300 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤੇ ਜਾਣ ਕਾਰਨ ਕਿਸਾਨਾਂ ਅੰਦਰ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇੱਕ ਹੋਰ …
Wosm News Punjab Latest News